Canada News: ਕੈਨੇਡਾ ’ਚ 25 ਸਾਲਾ ਪੰਜਾਬੀ ਨੌਜਵਾਨ ਦੀ ਮੌਤ 

ਏਜੰਸੀ

ਖ਼ਬਰਾਂ, ਪੰਜਾਬੀ ਪਰਵਾਸੀ

ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ

Punjabi youth Gagandeep singh dies in Canada

Punjabi youth Gagandeep singh dies in Canada

ਬਠਿੰਡਾ ਜ਼ਿਲ੍ਹੇ ਦੇ ਪਿੰਡ ਦੁਨੇਵਾਲਾ ਵਿਖੇ ਦਾ ਰਹਿਣ ਵਾਲੇ 25 ਸਾਲਾ ਨੌਜਵਾਨ ਗਗਨਦੀਪ ਦੀ ਕੈਨੇਡਾ ਵਿੱਚ ਮੌਤ ਹੋਣ ਦੀ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਤਕਰੀਬਨ 5 ਸਾਲ ਪਹਿਲਾਂ ਕੈਨੇਡਾ ਗਿਆ ਸੀ। 

ਗਗਨਦੀਪ ਦੀ ਭੈਣ ਵੀ ਪਹਿਲਾਂ ਹੀ ਕੈਨੇਡਾ ਵਿੱਚ ਰਹਿੰਦੀ ਹੈ, ਜਦੋਂ ਕਿ ਉਸ ਦੇ ਮਾਪੇ ਪਿੰਡ ਵਿੱਚ ਇਕੱਲੇ ਰਹਿ ਰਹੇ ਹਨ। ਉਸ ਨੇ ਆਪਣੀ ਪੜ੍ਹਾਈ ਪੂਰੀ ਕਰ ਲਈ ਸੀ ਤੇ ਹੁਣ ਵਰਕ ਪਰਮਿਟ 'ਤੇ ਕੈਨੇਡਾ ਦੇ ਬਰੈਂਪਟਨ ਵਿੱਚ ਰਹਿਣਾ ਸ਼ੁਰੂ ਕੀਤਾ ਸੀ। 

ਨੌਜਵਾਨ ਆਪਣੀ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਕੈਨੇਡਾ ਗਿਆ ਸੀ। ਪਰਿਵਾਰ ਵੱਲੋਂ ਭਾਰਤ ਸਰਕਾਰ ਨੂੰ ਗਗਨਦੀਪ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਅਪੀਲ ਕੀਤੀ ਗਈ ਹੈ।