ਸ੍ਰੀਨਗਰ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ

ਏਜੰਸੀ

ਖ਼ਬਰਾਂ, ਪੰਜਾਬੀ ਪਰਵਾਸੀ

ਮੁਕਾਬਲੇ ਵਿਚ ਇੱਕ ਪੁਲਿਸ ਮੁਲਾਜ਼ਮ ਵੀ ਹੋਇਆ ਜ਼ਖ਼ਮੀ 

Srinagar update

ਜੰਮੂ : ਸ਼੍ਰੀਨਗਰ ਦੇ ਬੇਮਿਨਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਇਸ ਮੁਕਾਬਲੇ 'ਚ ਸ੍ਰੀਨਗਰ ਪੁਲਸ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀਆਂ ਨੂੰ ਮਾਰ ਦਿੱਤਾ। ਕਸ਼ਮੀਰ ਦੇ ਆਈਜੀਪੀ ਵਿਜੇਪੁਰਮ ਨੇ ਦੱਸਿਆ ਕਿ ਮੁਕਾਬਲੇ ਵਿੱਚ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ।

ਮਾਰੇ ਗਏ ਅੱਤਵਾਦੀਆਂ ਕੋਲੋਂ ਕੁਝ ਦਸਤਾਵੇਜ਼ ਬਰਾਮਦ ਹੋਏ ਹਨ। ਉਨ੍ਹਾਂ ਮੁਤਾਬਕ ਇਕ ਅੱਤਵਾਦੀ ਦੀ ਪਛਾਣ ਅਬਦੁੱਲਾ ਗੌਰੀ ਵਜੋਂ ਹੋਈ ਹੈ। ਉਹ ਪਾਕਿਸਤਾਨ ਦੇ ਫੈਸਲਾਬਾਦ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨਾਲ ਇੱਕ ਸਥਾਨਕ ਅੱਤਵਾਦੀ ਵੀ ਸ਼ਾਮਲ ਸੀ ਜਿਸ ਦੀ ਪਸ਼ਨ ਆਦਿਲ ਹੁਸੈਨ ਮੀਰ ਵਜੋਂ ਹੋਈ ਹੈ ਅਤੇ ਉਹ ਪਹਿਲਗਾਮ, ਅਨੰਤਨਾਗ ਦਾ ਰਹਿਣ ਵਾਲਾ ਸੀ।

ਗੌਰੀ ਫੈਸਲਾਬਾਦ, ਪਾਕਿਸਤਾਨ ਦਾ ਰਹਿਣ ਵਾਲਾ ਸੀ ਜਦਕਿ ਆਦਿਲ ਹੁਸੈਨ ਮੀਰ ਅਨੰਤਨਾਗ ਜ਼ਿਲ੍ਹੇ ਦਾ ਸੀ। ਪੁਲਿਸ ਰਿਕਾਰਡ ਦੇ ਅਨੁਸਾਰ, ਉਹ 2018 ਵਿੱਚ ਵਾਹਗਾ ਤੋਂ ਵਿਜ਼ਿਟਰ ਵੀਜ਼ਾ 'ਤੇ ਪਾਕਿਸਤਾਨ ਗਿਆ ਸੀ। ਹੁਣ ਇਹ ਦੋਵੇਂ ਪਾਕਿਸਤਾਨੀ ਆਦਿਲ ਹੁਸੈਨ ਨਾਲ ਹੀ ਕਸ਼ਮੀਰ ਵਿਚ ਦਾਖਲ ਹੋਏ ਸਨ।