ਸੁਖਬੀਰ ਬਾਦਲ ਨੇ ਭਾਵੁਕ ਸ਼ਬਦਾਂ ਨਾਲ ਦਿੱਤੀ ਮਰਹੂਮ 'ਸੁਸ਼ਮਾ ਸਵਰਾਜ' ਨੂੰ ਸ਼ਰਧਾਂਜਲੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਮਰਹੂਮ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਸ਼ਰਧਾਂਜਲੀ ਦੇਣ ਲਈ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਚ ਇਕ ਸ਼ੋਕ ਸਭਾ ਰੱਖੀ ਗਈ

Sukhbir Badal

ਨਵੀਂ ਦਿੱਲੀ: ਮਰਹੂਮ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਸ਼ਰਧਾਂਜਲੀ ਦੇਣ ਲਈ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਚ ਇਕ ਸ਼ੋਕ ਸਭਾ ਰੱਖੀ ਗਈ, ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹੋਰ ਵੀ ਵੱਖ ਵੱਖ ਪਾਰਟੀਆਂ ਦੇ ਮੰਤਰੀ ਸ਼ਾਮਿਲ ਰਹੇ। ਇਸ ਮੌਕੇ ਫਿਰੋਜ਼ਪੁਰ ਤੋਂ ਸਾਂਸਦ ਸੁਖਬੀਰ ਬਾਦਲ ਨੇ ਮਰਹੂਮ ਸੁਸ਼ਮਾ ਸਵਰਾਜ ਨੂੰ ਬੜੇ ਹੀ ਭਾਵੁਕ ਸ਼ਬਦਾਂ ਨਾਲ ਸ਼ਰਧਾਂਜਲੀ ਦਿੱਤੀ।

ਦੱਸ ਦਈਏ ਕਿ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ 6 ਅਗਸਤ 2019 ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ। ਉਹ 67 ਸਾਲਾਂ ਦੇ ਸਨ। ਜਾਣਕਾਰੀ ਅਨੁਸਾਰ ਦਿਲ ਦਾ ਦੌਰਾ ਪੈਣ 'ਤੇ ਉਨ੍ਹਾਂ ਨੂੰ ਰਾਤ 10.20 ਵਜੇ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਥੇ ਉਨ੍ਹਾਂ ਨੇ ਆਖਰੀ ਸਾਹ ਲਏ। 2016 ਵਿਚ ਸੁਸ਼ਮਾ ਸਵਰਾਜ ਨੇ ਕਿਡਨੀ ਟਰਾਂਸਪਲਾਂਟ ਕਰਵਾਈ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।