Nawanshahr Accident News: ਗ੍ਰੀਸ ਤੋਂ ਆਏ ਨੌਜਵਾਨ ਦੀ ਬੱਸ ਹੇਠ ਆਉਣ ਕਾਰਨ ਮੌਤ, ਦੀਵਾਲੀ ਮਨਾਉਣ ਲਈ ਆਇਆ ਸੀ ਪੰਜਾਬ
Nawanshahr Accident News : ਹਰਪ੍ਰੀਤ ਸਿੰਘ ਵਾਸੀ ਚੱਕਦਾਨਾ ਵਜੋਂ ਹੋਈ ਮ੍ਰਿਤਕ ਦੀ ਪਛਾਣ
Nawanshahr Accident News in punjabi
Nawanshahr Accident News in punjabi : ਨਵਾਂਸ਼ਹਿਰ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਇਥੇ ਗ੍ਰੀਸ ਤੋਂ ਆਏ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ (40) ਪੁੱਤਰ ਅਜੀਤ ਸਿੰਘ ਵਾਸੀ ਚੱਕਦਾਨਾ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਨਵਾਂਸ਼ਹਿਰ ਦੇ ਬੰਗਾ ਰੋਡ 'ਤੇ ਸਬਜ਼ੀ ਮੰਡੀ ਨੇੜੇ ਡਿਵਾਈਡਰ ਪਾਰ ਕਰਦੇ ਸਮੇਂ ਆਪਣਾ ਸੰਤੁਲਨ ਖੋਹ ਬੈਠਾ ਅਤੇ ਸੜਕ 'ਤੇ ਡਿੱਗ ਪਿਆ ਅਤੇ ਲੁਧਿਆਣਾ ਤੋਂ ਨਵਾਂਸ਼ਹਿਰ ਵੱਲ ਆ ਰਹੀ ਨਿੱਜੀ ਕੰਪਨੀ ਦੀ ਬੱਸ ਹੇਠਾਂ ਉਸ ਦੇ ਸਿਰ ਦੇ ਕੁਚਲੇ ਜਾਣ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਗ੍ਰੀਸ 'ਚ ਰਹਿੰਦਾ ਸੀ ਅਤੇ 15 ਸਤੰਬਰ ਨੂੰ ਦੀਵਾਲੀ ਮਨਾਉਣ ਲਈ ਭਾਰਤ ਆਇਆ ਸੀ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਜ਼ਿਲਾ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।