ਰੋਜ਼ੀ ਰੋਟੀ ਲਈ ਆਸਟ੍ਰੇਲੀਆ ਗਈ ਪੰਜਾਬਣ ਕੁੜੀ ਦੀ ਭੇਦਭਰੇ ਹਾਲਾਤਾਂ 'ਚ ਮਿਲੀ ਲਾਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੀ ਰਹਿਣ ਵਾਲੀ ਸੀ ਮ੍ਰਿਤਕ

Manpreet kaur

 

ਸਿਡਨੀ: ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

 ਹੋਰ ਵੀ ਪੜ੍ਹੋ: ਦੇਸ਼ ਦੀ ਆਬਾਦੀ ਨੀਤੀ 'ਤੇ ਮੁੜ ਵਿਚਾਰ ਕਰਨ ਦੀ ਲੋੜ: ਮੋਹਨ ਭਾਗਵਤ

 

ਅਜਿਹਾ ਹੀ ਮਾਮਲਾ ਆਸਟ੍ਰੇਲੀਆ ਤੋਂ ਸਾਹਮਣੇ ਆਇਆ ਹੈ। ਜਿਥੇ ਪੰਜਾਬਣ ਕੁੜੀ ਦੀ ਭੇਦਭਰੇ ਹਾਲਾਤਾਂ ਵਿਚ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਮਨਪ੍ਰੀਤ ਕੌਰ ਔਲ਼ਖ ਵਜੋਂ ਹੋਈ ਹੈ ਜੋ ਕਿ ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੀ ਰਹਿਣ ਵਾਲੀ ਸੀ। 

 ਹੋਰ ਵੀ ਪੜ੍ਹੋ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ

 

ਮਿਲੀ ਜਾਣਕਾਰੀ ਅਨੁਸਾਰ 29 ਸਾਲਾ ਮਨਪ੍ਰੀਤ ਸ਼ਾਮ ਨੂੰ ਆਪਣੇ ਘਰ ਤੋਂ ਇਕੱਲੀ ਬਾਹਰ ਗਈ ਸੀ ਅਤੇ ਵਾਪਸ ਨਹੀਂ ਪਰਤੀ। ਪੁਲਿਸ ਵੱਲੋਂ ਭਾਲ ਕਰਨ 'ਤੇ ਟੈਮਵਰਥ ਤੋਂ ਕੁਝ ਦੂਰੀ 'ਤੇ ਸੁੰਨਸਾਨ ਇਲਾਕੇ ਵਿਚੋਂ ਉਸ ਦੀ ਲਾਸ਼ ਬਰਾਮਦ ਕੀਤੀ ਗਈ। ਪੁਲਿਸ ਵੱਲੋਂ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

 ਹੋਰ ਵੀ ਪੜ੍ਹੋ: ਬਦੀ ਉੱਤੇ ਨੇਕੀ ਦੀ ਜਿੱਤ ਦੁਸਹਿਰਾ