America News: ਅਮਰੀਕਾ ਵਿਚ ਪੰਜਾਬੀ ਦੀ ਜ਼ਿੰਦਾ ਸੜਨ ਕਾਰਨ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

America News: 9 ਸਾਲ ਪਹਿਲਾਂ ਅਮਰੀਕਾ ਗਿਆ ਸੀ ਮ੍ਰਿਤਕ

Punjabi died due to house fire in America News in punjabi

Punjabi died due to house fire in America News in punjabi : ਵਿਦੇਸ਼ਾਂ ਵਿਚ ਹਰ ਰੋਜ਼ ਪੰਜਾਬੀ ਨੌਜਵਾਨਾਂ ਦੀ ਮੌਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਅਮਰੀਕਾ ਦੇ ਨਿਊਜਰਸੀ ਸ਼ਹਿਰ ਤੋਂ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਘਰ ਵਿਚ ਅੱਗ ਲੱਗਣ ਕਾਰਨ ਜ਼ਿੰਦਾ ਸੜ ਗਿਆ।

ਇਹ ਵੀ ਪੜ੍ਹੋ: Canada News: ਕੈਨੇਡਾ ਤੋਂ ਦੁਖਦਾਈ ਖਬਰ, ਭਾਰਤੀ ਮੂਲ ਦੇ ਜੋੜੇ ਤੇ ਧੀ ਦੀ ਜ਼ਿੰਦਾ ਸੜਨ ਕਾਰਨ ਹੋਈ ਮੌਤ

ਜਿਸ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਪਛਾਣ ਰਣਜੋਤ ਸਿੰਘ ਪੁੱਤਰ ਸ਼ਹੀਦ ਗੰਨਰ ਅਵਤਾਰ ਸਿੰਘ ਦੇ ਰੂਪ ’ਚ ਹੋਈ ਹੈ। ਮ੍ਰਿਤਕ ਹੁਸ਼ਿਆਰਪੁਰ ਦੇ ਜਹੂਰਾ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਲਗਭਗ 9 ਸਾਲ ਪਹਿਲਾਂ ਅਮਰੀਕਾ ਗਿਆ ਸੀ ਤੇ ਹੁਣ ਉਥੇ ਟੈਕਸੀ ਚਾਲਕ ਸੀ।

ਇਹ ਵੀ ਪੜ੍ਹੋ: Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (16 ਮਾਰਚ 2024)

ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਅਣਹੋਣੀ ਦੀ ਸੂਚਨਾ ਮਿਲੀ ਹੈ। ਉਨ੍ਹਾਂ ਦਾ ਪੁੱਤਰ ਜਿਸ ਘਰ ’ਚ ਰਹਿੰਦਾ ਸੀ, ਉਥੇ ਕੁਝ ਦਿਨ ਪਹਿਲਾਂ ਅਚਾਨਕ ਅੱਗ ਲੱਗ ਗਈ ਤੇ ਇਸ ਹਾਦਸੇ ਦੌਰਾਨ ਰਣਜੋਤ ਸਿੰਘ ਤੇ ਉਸ ਦਾ ਇਕ ਹੋਰ ਸਾਥੀ ਵੀ ਮੌਤ ਦਾ ਸ਼ਿਕਾਰ ਹੋ ਗਿਆ, ਜਦਕਿ ਇਕ ਨੌਜਵਾਨ ਜ਼ਖ਼ਮੀ ਹੋ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'Punjabi died due to house fire in America News in punjabi' stay tuned to Rozana Spokesman