ਰੋਜ਼ੀ ਰੋਟੀ ਕਮਾਉਣ ਲਈ ਇਟਲੀ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ।

A Punjabi youth who went to Italy to earn a living died in a road accident

ਨਵਾਂਸ਼ਹਿਰ:  ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

ਅਜਿਹਾ ਹੀ ਮਾਮਲਾ ਇਟਲੀ ਤੋਂ ਸਾਹਮਣੇ ਆਇਆ ਹੈ ਜਿਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਦੋਸਤ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਸ ਦਾ ਦੋਸਤ ਮਨੋਜ ਕੁਮਾਰ ਮਹਿਮੀ (45 ਸਾਲ) ਬੀਤੀ ਰਾਤ ਕੰਮ ਲਈ ਸਕੂਟਰ ਉੱਪਰ ਜਾ ਰਿਹਾ ਸੀ ਕਿ ਅਚਾਨਕ ਕਿਸੇ ਵਾਹਨ ਨੇ ਉਸ ਦੇ ਸਕੂਟਰ ਨੂੰ ਮਗਰੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਮਨੋਜ ਕੁਮਾਰ ਮਹਿਮੀ ਸਕੂਟਰ ਤੋਂ ਡਿੱਗ ਕੇ ਗੰਭੀਰ ਜ਼ਖਮੀ ਹੋ ਗਿਆ।

ਜਖ਼ਮੀ ਹਾਲਤ ਵਿਚ ਮਨੋਜ ਕੁਮਾਰ ਮਹਿਮੀ ਨੂੰ ਹਸਪਤਾਲ  ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।  ਦੱਸ ਦੇਈਏ ਕਿ ਮਨੋਜ ਮਹਿਮੀ 20 ਸਾਲ ਪਹਿਲਾਂ ਇਟਲੀ ਗਿਆ ਸੀ ਤਾਂ ਜੋ ਉਹ ਆਪਣੇ ਮਾਪਿਆਂ ਨੂੰ ਵਧੀਆਂ ਜ਼ਿੰਦਗੀ ਦੇ ਸਕੇ ਪਰ ਕਿਸਮਤ ਨੂੰ ਕੁੱਝ ਹੋ ਹੀ ਮਨਜ਼ੂਰ ਸੀ। 
ਮਨੋਜ ਕੁਮਾਰ ਆਪਣੇ ਪਿੱਛੇ ਵਿਧਵਾ ਪਤਨੀ ਤੋਂ ਇਲਾਵਾ ਦੋ ਮਾਸੂਮ ਬੱਚੇ ਰੋਂਦੇ ਛੱਡ ਗਿਆ ਹੈ।