ਰੋਜ਼ੀ ਰੋਟੀ ਲਈ ਕੁਵੈਤ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
ਟਰਾਲੇ ਦਾ ਸੰਤੁਲਨ ਵਿਗੜਨ ਕਾਰਨ ਵਾਪਰਿਆ ਹਾਦਸਾ
Gurmukh Singh
ਰੋਪੜ: ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।
ਅਜਿਹਾ ਹੀ ਮਾਮਲਾ ਕੁਵੈਤ ਤੋਂ ਸਾਹਮਣੇ ਆਇਆ ਹੈ ਜਿਥੇ ਟਰਾਲਾ ਪਲਟਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਦੀ ਪਹਿਚਾਣ ਗੁਰਮੁੱਖ ਸਿੰਘ (30) ਉਰਫ਼ ਰਾਨੂੰ ਪੁੱਤਰ ਭਜਨਾ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਬੀਤੇ ਦਿਨ ਉਹ ਪਾਣੀ ਨਾਲ ਭਰਿਆ ਟਰਾਲਾ ਲੈ ਕੇ ਜਾ ਰਿਹਾ ਸੀ ਕਿ ਅਚਾਨਕ ਟਰਾਲੇ ਦਾ ਸੰਤੁਲਨ ਵਿਗੜਨ ਗਿਆ ਤੇ ਉਹ ਪਲਟ ਗਿਆ। ਇਸ ਹਾਦਸੇ ’ਚ ਗੁਰਮੁੱਖ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਪੰਜਾਬ ਦੇ ਬਲਾਕ ਨੂਰਪੁਰਬੇਦੀ ਦੇ ਪਿੰਡ ਗੁਰਸੇਮਾਜਰਾ ਦਾ ਰਹਿਣ ਵਾਲਾ ਸੀ।