ਲਹਿੰਦੇ ਪੰਜਾਬ ਦੇ ਸਕੂਲਾਂ ਵਿਚ ਪੰਜਾਬੀ ਲਾਗੂ ਕਰਵਾਉਣ ਲਈ ਪੰਜਾਬ ਅਸੈਂਬਲੀ ਤੱਕ ਕੱਢੀ ਗਈ ਵਿਸ਼ਾਲ ਰੈਲੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਲਹਿੰਦੇ ਪੰਜਾਬ ਦੇ ਸਕੂਲਾਂ, ਦਫ਼ਤਰਾਂ ਤੇ ਅਸੈਂਬਲੀ 'ਚ ਪੰਜਾਬੀ ਮਾਂ ਬੋਲੀ ਲਾਗੂ ਕਰਵਾਉਣ ਲਈ ਲਾਹੌਰ ਪ੍ਰੈੱਸ ਕਲੱਬ ਵਿਖੇ ਪੰਜਾਬੀ ਮਾਂ ਬੋਲੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ

Rally in Pakistan Punjab to introduce Punjabi language in schools

ਲਾਹੌਰ (ਬਾਬਰ ਜਲੰਧਰੀ): ਲਹਿੰਦੇ ਪੰਜਾਬ ਦੇ ਸਕੂਲਾਂ, ਦਫ਼ਤਰਾਂ ਅਤੇ ਅਸੈਂਬਲੀ ਵਿਚ ਪੰਜਾਬੀ ਮਾਂ ਬੋਲੀ ਲਾਗੂ ਕਰਵਾਉਣ ਲਈ ਲਾਹੌਰ ਪ੍ਰੈੱਸ ਕਲੱਬ ਵਿਖੇ ਪੰਜਾਬੀ ਮਾਂ ਬੋਲੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦਾ ਵਿਸ਼ਾ ‘ਪੰਜਾਬੀ ਪੜ੍ਹਾਓ’ ਸੀ, ਜਿਸ ਵਿਚ ਕਈ ਸ਼ਖ਼ਸੀਅਤਾਂ ਨੇ ਸ਼ਿਕਰਤ ਕਰਕੇ ਪੰਜਾਬ ਦੇ ਸਕੂਲਾਂ ਵਿਚ ਪੰਜਾਬੀ ਮਾਂ ਬੋਲੀ ਨੂੰ ਲਾਗੂ ਕਰਵਾਉਣ ਲਈ ਜਾਰੀ ਸੰਘਰਸ਼ ਵਿਚ ਅਪਣਾ ਯੋਗਦਾਨ ਪਾਇਆ।

ਹੋਰ ਪੜ੍ਹੋ: ਸਿੰਘੂ ਬਾਰਡਰ ’ਤੇ ਲੱਗੀ ਅੱਗ, ਕਿਸਾਨ ਆਗੂ ਨੇ ਕਿਹਾ ਮੋਰਚੇ ਨੂੰ ਖਦੇੜਨ ਲਈ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ

ਇਸ ਤੋਂ ਬਾਅਦ ਲਾਹੌਰ ਪ੍ਰੈੱਸ ਕਲੱਬ ਤੋਂ ਪੰਜਾਬ ਅਸੈਂਬਲੀ ਤੱਕ ਇਕ ਵਿਸ਼ਾਲ ਰੋਸ ਰੈਲੀ ਕੱਢੀ ਗਈ। ਜਿਸ ਵਿਚ ਪੰਜਾਬ ਦੇ 36 ਜ਼ਿਲ੍ਹਿਆਂ ਵਿਚੋਂ ਪੰਜਾਬੀ ਭਾਈਚਾਰੇ ਦੇ ਲੋਕ ਸ਼ਾਮਲ ਹੋਏ ਅਤੇ ਉਹਨਾਂ ਨੇ ਪਾਕਿਸਤਾਨ ਤਹਿਰੀਕ ਏ ਇਨਸਾਫ ਅੱਗੇ ਮੰਗ ਰੱਖੀ ਕਿ ਪਾਕਿਸਤਾਨ ਸੁਪਰੀਮ ਕੋਰਟ ਅਤੇ ਲਾਹੌਰ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਪੰਜਾਬ ਦੇ ਸਾਰੇ ਸਕੂਲਾਂ ਵਿਚ ਪੰਜਾਬੀ ਮਾਂ ਬੋਲੀ ਨੂੰ ਲਾਗੂ ਕੀਤਾ ਜਾਵੇ।

ਹੋਰ ਪੜ੍ਹੋ: ਦਿੱਲੀ ਦੇ ਬਾਰਡਰਾਂ 'ਤੇ ਬਲਾਤਕਾਰ ਤੇ ਕਤਲ ਹੋ ਰਹੇ ਨੇ, ਅੰਦੋਲਨ ਨੂੰ ਤੁਰੰਤ ਬੰਦ ਕਰੋ : ਅਸ਼ਵਨੀ ਸ਼ਰਮਾ

ਇਸ ਦੌਰਾਨ ਪੰਜਾਬੀਆਂ ਨੇ ਮੰਗ ਕੀਤੀ ਕਿ ਜਿਸ ਤਰ੍ਹਾਂ ਹੋਰ ਸੂਬਿਆਂ ਵਿਚ ਉੱਥੋਂ ਦੀ ਬੋਲੀ ਪੜ੍ਹਾਈ ਜਾਂਦੀ ਹੈ, ਇਸੇ ਤਰ੍ਹਾਂ ਪੰਜਾਬ ਵਿਚ ਵੀ ਪੰਜਾਬੀ ਮਾਂ ਬੋਲੀ ਨੂੰ ਲਾਗੂ ਕੀਤਾ ਜਾਵੇ। ਰੈਲੀ ਦੌਰਾਨ ਮੰਗ ਰੱਖੀ ਗਈ ਕਿ ਸਕੂਲਾਂ ਅਤੇ ਕਾਲਜਾਂ ਵਿਚ ਪੰਜਾਬੀ ਅਧਿਆਪਕਾਂ ਦੀਆਂ ਅਸਾਮੀਆਂ ਤੁਰੰਤ ਭਰੀਆਂ ਜਾਣ ਅਤੇ ਪੰਜਾਬੀ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਟਰੇਨਿੰਗ ਲਈ ਵਰਕਸ਼ਾਪ ਲਗਾਈਆਂ ਜਾਣ।

ਹੋਰ ਪੜ੍ਹੋ: ਇਨਸਾਫ਼ ਨਾ ਮਿਲਣ ਕਾਰਨ ਸਿੱਖ ਮਹਿਸੂਸ ਕਰਦੇ ਕਿ ਉਹਨਾਂ ਨੂੰ ਖ਼ੁਦ ਇਨਸਾਫ ਕਰਨਾ ਚਾਹੀਦਾ- ਰਵੀ ਸਿੰਘ

ਇਸ ਤੋਂ ਇਲਾਵਾ ਪਾਕਿਸਤਾਨ ਵਿਚ ਟੀਵੀ ਚੈਨਲਾਂ ਉੱਤੇ ਵੀ ਪੰਜਾਬੀ ਪ੍ਰੋਗਰਾਮਾਂ ਦਾ ਪ੍ਰਸਾਰਣ ਕੀਤਾ ਜਾਵੇ। ਸਰਕਾਰੀ ਅਤੇ ਗੈਰ-ਸਰਕਾਰੀ ਲਾਇਬ੍ਰੇਰੀਆਂ ਵਿਚ ਪੰਜਾਬੀ ਭਾਸ਼ਾ ਸਬੰਧੀ ਕਿਤਾਬਾਂ ਮੁਹੱਈਆ ਕਰਵਾਈਆਂ ਜਾਣ। ਜ਼ਿਕਰਯੋਗ ਹੈ ਕਿ ਲਹਿੰਦੇ ਪੰਜਾਬ ਵਿਚ 72 ਸਾਲ ਤੋਂ ਸਕੂਲਾਂ ਵਿਚ ਪੰਜਾਬੀ ਭਾਸ਼ਾ ਨੂੰ ਲਾਗੂ ਨਹੀਂ ਕੀਤਾ ਗਿਆ।

ਹੋਰ ਪੜ੍ਹੋ: ਸਿੰਘੂ ਘਟਨਾ: ਮਾਇਆਵਤੀ ਦਾ ਬਿਆਨ- ਪੀੜਤ ਪਰਿਵਾਰ ਨੂੰ 50 ਲੱਖ ਦੀ ਮਦਦ ਤੇ ਨੌਕਰੀ ਦੇਣ CM ਚੰਨੀ

ਇਸ ਦੇ ਨਾਲ ਹੀ ਪੰਜਾਬ ਅਸੈਂਬਲੀ ਵਿਚ ਵੀ ਪੰਜਾਬੀ ਦੀ ਵਰਤੋਂ ਲਈ ਮਨਜ਼ੂਰੀ ਨਹੀਂ ਹੈ। ਇਸ ਤੋਂ ਇਲਾਵਾ ਸੂਬੇ ਦੇ ਸਰਕਾਰੀ ਦਫ਼ਤਰਾਂ ਅਤੇ ਹੋਰ ਥਾਵਾਂ ’ਤੇ ਪੰਜਾਬੀ ਦੀ ਵਰਤੋਂ ਨਹੀਂ ਕੀਤੀ ਜਾ ਰਹੀ। ਸਕੂਲਾਂ ਵਿਚ ਪੰਜਾਬੀ ਬੋਲਣ ਵਾਲੇ ਬੱਚਿਆਂ ਨੂੰ ਜੁਰਮਾਨਾ ਲਗਾਇਆ ਜਾਂਦਾ ਹੈ।

ਹੋਰ ਪੜ੍ਹੋ: ਹਸਪਤਾਲ ਵਿਚ ਭਰਤੀ ਸਾਬਕਾ PM ਦੀ ਫੋਟੋ ਜਨਤਕ ਹੋਣ 'ਤੇ ਧੀ ਦਮਨ ਸਿੰਘ ਨੇ ਜਤਾਇਆ ਇਤਰਾਜ਼

ਇਸ ਰੈਲੀ ਵਿਚ ਪੰਜਾਬੀ ਪ੍ਰਚਾਰ ਦੇ ਕਨਵੀਨਰ ਅਹਿਮਦ ਰਜ਼ਾ, ਤਾਰਕ ਜੋਟਾਲਾ, ਅਫ਼ਜ਼ਲ ਸਾਹਿਰ, ਗਜ਼ਾਲਾ ਨਿਜ਼ਾਮਦੀਨ, ਬਾਬਰ ਜਲੰਧਰੀ ਅਤੇ ਹੋਰ ਕਈਆਂ ਨੇ ਪੰਜਾਬੀ ਮਾਂ ਬੋਲੀ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਅਪਣਾ ਯੋਗਦਾਨ ਪਾਇਆ।