ਧੂਰੀ ਵਾਸੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡੀ ਸੌਗ਼ਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

100 ਨਵੇਂ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ

A big gift from Chief Minister Bhagwant Mann to the residents of Dhuri

ਧੂਰੀ: ਧੂਰੀ ਵਿੱਚ ਆਮ ਆਦਮੀ ਪਾਰਟੀ ਵੱਲੋਂ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 100 ਨਵੇਂ ਆਮ ਆਦਮੀ ਕਲੀਨਿਕਾ ਦਾ ਉਦਘਾਟਨ ਕੀਤਾ ਹੈ। ਇਸ ਤੋਂ ਇਲਾਵਾ ਸਬ ਡਵੀਜ਼ਨ ਹਸਪਤਾਲ ਧੂਰੀ ਦੀ ਨਵੀਂ ਇਮਾਰਤ ਵੀ ਉਦਘਾਟਨ ਕੀਤਾ ਗਿਆ।ਜ਼ਿਕਰਯੋਗ ਹੈ ਕਿ 21.65 ਕਰੋੜ ਰੁਪਏ ਦੀ ਲਾਗਤ ਇਮਾਰਤ ਤਿਆਰ ਹੋਈ ਹੈ।
ਇਸ ਮੌਕੇ ਭਗਵੰਤ ਸਿੰਘ ਮਾਨ ਨੇ ਅਕਾਲੀ ਦਲ ਨੂੰ ਘੇਰਿਆ ਤੇ ਕਿਹਾ ਹੈ ਕਿ ਸੁਖਬੀਰ ਬਾਦਲ ਦਾ ਰਿਸ਼ਤੇਦਾਰ ਬਿਕਰਮ ਸਿੰਘ ਮਜੀਠੀਆ ਚਿੱਟੇ ਦੇ ਕੇਸ ਵਿੱਚ ਜ਼ਮਾਨਤ ਵਿੱਚ  ਆਇਆ ਹੈ ਇਹ ਤਾਂ ਇਵੇਂ ਫਿਰਦਾ ਜਿਵੇ ਬਹਾਦਰ ਕਰ ਕੇ ਆਇਆ।