Punjabi dead in Dubai: ਦੁਬਈ ’ਚ ਪੰਜਾਬੀ ਦੀ ਮੌਤ, ਦੋ ਮਹੀਨਿਆਂ ਬਾਅਦ ਘਰ ਪਹੁੰਚੀ ਮ੍ਰਿਤਕ ਦੇਹ

ਏਜੰਸੀ

ਖ਼ਬਰਾਂ, ਪੰਜਾਬੀ ਪਰਵਾਸੀ

Punjabi dead in Dubai: ਹਰਵਿੰਦਰ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਕਰੀਬ 17 ਸਾਲ ਪਹਿਲਾਂ ਦੁਬਈ ਆਇਆ ਸੀ।

Punjabi dead in Dubai

 

Punjabi dead in Dubai: ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐੱਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਜਲੰਧਰ ਜ਼ਿਲ੍ਹੇ ਦੀ ਤਹਿਸੀਲ ਫਿਲੌਰ ਨੇੜਲੇ ਪਿੰਡ ਤੇਹਿੰਗ ਦੇ 49 ਸਾਲਾ ਹਰਵਿੰਦਰ ਸਿੰਘ ਪੁੱਤਰ ਬਿੱਕਰ ਸਿੰਘ ਦਾ ਮ੍ਰਿਤਕ ਸਰੀਰ ਦੋ ਮਹੀਨਿਆਂ ਬਾਅਦ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

ਮ੍ਰਿਤਕ ਸਰੀਰ ਸਰਬੱਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ, ਵਿੱਤ ਸਕੱਤਰ ਨਵਜੀਤ ਸਿੰਘ ਘਈ ਤੇ ਪਰਮਿੰਦਰ ਸੰਧੂ ਵੱਲੋਂ ਪ੍ਰਾਪਤ ਕਰਕੇ ਪਰਿਵਾਰਕ ਮੈਂਬਰਾਂ ਨੂੰ ਸੌਂਪਿਆ ਗਿਆ। 

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਹਰਵਿੰਦਰ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਕਰੀਬ 17 ਸਾਲ ਪਹਿਲਾਂ ਦੁਬਈ ਆਇਆ ਸੀ। ਜਿਸ ਦੀ ਬੀਤੀ 16 ਅਗਸਤ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਨਾਲ ਮੌਤ ਹੋ ਗਈ ਸੀ।

 ਭਾਰਤੀ ਦੂਤਾਵਾਸ ਦੀ ਮਦਦ ਨਾਲ ਸਾਰੇ ਲੋੜੀਂਦੇ ਕਾਗਜ਼ਾਤ ਮੁਕੰਮਲ ਕਰਵਾ ਕੇ ਅੱਜ ਹਰਵਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਉਸ ਦੇ ਵਾਰਸਾਂ ਤੱਕ ਪਹੁੰਚਾਇਆ ਹੈ।