Punjabi died in Canada: ਕੈਨੇਡਾ ਵਿਚ ਪੰਜਾਬੀ ਟਰੱਕ ਡਰਾਈਵਰ ਦੀ ਹਾਦਸੇ ਵਿਚ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

Punjabi died in Canada: ਮੋਗਾ ਦੇ ਪਿੰਡ ਘੋਲੀਆ ਖੁਰਦ ਨਾਲ ਸਬੰਧਿਤ ਸੀ ਮ੍ਰਿਤਕ

Punjabi truck driver dies in accident in Canada

 Punjabi truck driver dies in accident in Canada: ਪੰਜਾਬ ਦੀ ਧਰਤੀ ਤੋਂ ਹਜ਼ਾਰਾਂ ਨੌਜਵਾਨ ਚੰਗੇ ਭਵਿੱਖ ਲਈ ਵਿਦੇਸ਼ਾਂ ਦਾ ਰੁਖ਼ ਕਰਦੇ ਹਨ ਪਰ ਬੇਗਾਨੇ ਮੁਲਕ ਵਿਚ ਉਨ੍ਹਾਂ ਨਾਲ ਕੀ ਭਾਣਾ ਵਾਪਰ ਜਾਵੇ ਇਸ ਬਾਰੇ ਕਿਸੇ ਨੂੰ ਕੁਝ ਨਹੀਂ ਪਤਾ ਹੁੰਦਾ। ਅਜਿਹਾ ਹੀ ਇਕ ਮਾਮਲਾ ਕੈਨੇਡਾ  ਤੋਂ ਸਾਹਮਣੇ ਆਇਆ ਹੈ। ਜਿਥੇ ਕੈਲਗਰੀ ਵਿੱਚ ਇੱਕ ਸੜਕ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ।

ਮ੍ਰਿਤਕ ਦੀ ਪਛਾਣ ਮਨਦੀਪ ਸਿੰਘ ਵਜੋਂ ਹੋਈ ਹੈ। ਮ੍ਰਿਤਕ ਮੋਗਾ ਦੇ ਪਿੰਡ ਘੋਲੀਆ ਖੁਰਦ ਨਾਲ ਸਬੰਧਿਤ ਸੀ। ਉਹ ਇੱਕ ਟਰੱਕ ਡਰਾਈਵਰ ਸੀ।  ਜਾਣਕਾਰੀ ਅਨੁਸਾਰ ਉਸ ਦਾ ਟਰੱਕ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਖ਼ਬਰ ਮਿਲਦੇ ਹੀ ਪਿੰਡ ਸੋਗ ਵਿੱਚ ਡੁੱਬ ਗਿਆ। ਪੁੱਤ ਦੇ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ਸਦਮੇ ਵਿੱਚ ਹੈ।