ਕੈਨੇਡਾ: ਪੰਜਾਬੀ ਵਿਦਿਆਰਥਣ ਦੀ ਭੇਦਭਰੀ ਹਾਲਤ ‘ਚ ਮੌਤ

ਏਜੰਸੀ

ਖ਼ਬਰਾਂ, ਪੰਜਾਬੀ ਪਰਵਾਸੀ

ਕੈਨੇਡਾ ਦੇ ਓਨਟਾਰੀਓ ਸੂਬੇ ਦੇ ਸ਼ਹਿਰ ਮਿਸੀਸਾਗਾ ਸ਼ਹਿਰ ਵਿਚ ਇਕ ਪੰਜਾਬੀ ਵਿਦਿਆਰਥਣ ਦੀ ਲਾਸ਼ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ।

Peel Regional Police

ਬਰੈਂਪਟਨ: ਕੈਨੇਡਾ ਦੇ ਓਨਟਾਰੀਓ ਸੂਬੇ ਦੇ ਸ਼ਹਿਰ ਮਿਸੀਸਾਗਾ ਸ਼ਹਿਰ ਵਿਚ ਇਕ ਪੰਜਾਬੀ ਵਿਦਿਆਰਥਣ ਦੀ ਲਾਸ਼ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਵਿਦਿਆਰਥਣ ਦੀ ਲਾਸ਼ ਇਕ ਝੀਲ ਵਿਚੋਂ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਵਿਦਿਆਰਥਣ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਜੀ ਰਹਿਣ ਵਾਲੀ ਹੈ। ਮਾਮਲੇ ਦੀ ਜਾਂਚ ਕਰ ਰਹੀ ਪੀਲ ਰੀਜ਼ਨਲ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੀ ਉਮਰ 21 ਸਾਲ ਹੈ।

ਉਹਨਾਂ ਨੇ ਮ੍ਰਿਤਕ ਲੜਕੀ ਦੀ ਪਛਾਣ ਬਾਰੇ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਦੱਸ ਦਈਏ ਕਿ ਵਿਦਿਆਰਥਣ ਦੀ ਲਾਸ਼ ਮਿਲਣ ਤੋਂ ਬਾਅਦ ਹੀ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਅਨੁਸਾ ਇਸ ਮਾਮਲੇ ਦੀ ਜਾਂਚ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਪੰਜਾਬੀ ਭਾਈਚਾਰੇ ਵਿਚ ਸੋਗ ਦੀ ਲਹਿਰ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਅਜਿਹਾ ਕਈ ਵਾਰ ਹੋਇਆ ਹੈ ਕਿ ਪੰਜਾਬ ਤੋਂ ਅਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ ਜਾਣ ਵਾਲੇ ਵਿਦਿਆਰਥੀ ਲਾਸ਼ ਬਣ ਕੇ ਵਾਪਸ ਪੰਜਾਬ ਪਰਤਦੇ ਹਨ।

ਬੀਤੇ ਦਿਨੀਂ ਵੀ ਬਰੈਂਪਟਨ ਵਿਚ ਅੰਮ੍ਰਿਤਸਰ ਦੇ ਇਕ ਨੌਜਵਾਨ ਨੇ ਜਲੰਧਰ ਦੇ ਨੂਰਮਹਿਲ ਤੋਂ ਆ ਕੇ ਸੈਂਟਲ ਹੋਈ ਲੜਕੀ ਦੀ ਹੱਤਿਆ ਕਰਨ ਤੋਂ ਬਾਅਦ ਖੁਦ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਦੋਵਾਂ ਦੀਆਂ ਲਾਸ਼ਾਂ ਇਕ ਹੀ ਅਪਾਰਟਮੈਂਟ ਦੀ ਬੇਸਮੈਂਟ ਵਿਚੋਂ ਮਿਲੀਆਂ ਸਨ। ਦੋਵੇਂ ਇਕ ਦੂਜੇ ਦੇ ਕਰੀਬੀ ਦੋਸਤ ਸਨ।