20 ਸਾਲਾਂ ਪੰਜਾਬੀ ਨੌਜਵਾਨ ਦੀ ਇੰਗਲੈਂਡ ਵਿਚ ਹੋਈ ਮੌਤ,ਚਾਰ ਭੈਣਾਂ ਦਾ ਇਕਲੌਤਾ ਸੀ ਭਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਕਰੀਬ 25 ਦਿਨ ਪਹਿਲਾਂ ਗਿਆ ਸੀ ਇੰਗਲੈਂਡ

Prabhnoor Singh

 ਤਰਨਤਾਰਨ (ਦਿਲਬਾਗ ਸਿੰਘ) ਜ਼ਿਲ੍ਹਾ ਤਰਨਤਾਰਨ ਦੇ ਪਿੰਡ ਪੰਡੋਰੀ ਰੋਮਾਣਾ ਦੇ 20 ਸਾਲਾਂ ਪੰਜਾਬੀ ਨੌਜਵਾਨ ਪ੍ਰਭਨੂਰ ਸਿੰਘ ਦੀ ਇੰਗਲੈਂਡ ਵਿਚ ਮੌਤ ਹੋ ਗਈ। ਮ੍ਰਿਤਕ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ।

 ਮ੍ਰਿਤਕ ਦੇ ਪਿਤਾ ਅਜੀਤ ਸਿੰਘ ਅਤੇ ਮਾਤਾ ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਹੋਣਹਾਰ ਲੜਕਾ ਪੜਾਈ ਕਰਨ ਤੋਂ ਬਾਅਦ ਵਿਦੇਸ਼ ਜਾਣ ਦੀ ਜਿੱਦ ਕਰਨ ਲੱਗਾ ਜਿਸਦੀ ਖੁਵਾਇਸ਼ ਪੂਰੀ ਕਰਨ ਲਈ ਉਹਨਾਂ ਨੇ ਆਪਣੀ ਡੇਢ ਏਕੜ ਜ਼ਮੀਨ ਵੇਚਕੇ ਉਸਨੂੰ ਕਰੀਬ 25 ਦਿਨ ਪਹਿਲਾਂ ਇੰਗਲੈਂਡ ਭੇਜਿਆ ਸੀ ਜਿਥੇ ਉਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ ।

ਇਸ ਸੰਬੰਧੀ ਮ੍ਰਿਤਕ ਦੀ ਭੈਣ ਨੇ ਦੱਸਿਆ ਕਿ ਉਹ ਚਾਰ ਭੈਣਾਂ  ਦਾ ਇਕਲੌਤਾ ਭਰਾ ਸੀ ਅਤੇ ਉਨ੍ਹਾਂ ਦਾ ਇਹ ਛੋਟਾ ਭਰਾ ਪੜਾਈ ਵਿਚ ਹੋਣਹਾਰ ਸੀ। ਉਸਦੇ ਆਈਲੈਸਟ ਵਿਚ 9 ਬੈਂਡ  ਆਏ ਸਨ ਤੇ ਉਸਨੂੰ ਉਚੇਰੀ ਪੜਾਈ ਕਰਨ ਲਈ ਇੰਗਲੈਂਡ ਭੇਜ ਦਿੱਤਾ ਸੀ।  ਉਹਨਾਂ ਨੇ ਦੱਸਿਆ ਕਿ ਪ੍ਰਭਨੂਰ ਸਿੰਘ  ਨੂੰ ਕੁੱਝ ਦਿਨ ਪਹਿਲਾਂ ਹੀ  ਨੌਕਰੀ ਮਿਲੀ ਸੀ।ਮ੍ਰਿਤਕ ਦੀ ਭੈਣ  ਨੇ ਦੱਸਿਆ ਕਿ ਉਸਦੇ ਭਰਾ ਨਾਲ ਰਹਿਦੇ ਮੁੰਡੇ ਅਕਸਰ ਉਸਦੇ ਨਾਲ ਲੜਦੇ ਰਹਿੰਦੇ ਸਨ।  

ਉਨ੍ਹਾਂ ਨੂੰ ਸ਼ੱਕ ਹੈ ਕਿ ਉਨ੍ਹਾਂ ਨੇ ਹੀ ਉਹਨਾਂ ਦੇ ਭਰਾ ਨੂੰ ਮਾਰ ਦਿੱਤਾ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਕਿ ਸਾਡੇ ਲੜਕੇ ਦੀ ਮ੍ਰਿਤਕ ਦੇਹ ਪੰਜਾਬ ਲਿਆਂਦੀ ਜਾਵੇ ਤਾਂ ਜੋ ਉਹ ਖੁਦ ਉਸਦੀਆਂ ਅੰਤਿਮ ਰਸਮਾਂ ਪੂਰੀਆਂ ਕਰ ਸਕਣ।