Punjabi Dead In America: 2 ਮਾਸੂਮਾਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ, ਅਮਰੀਕਾ ’ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

Punjabi Dead In America: 2 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਮ੍ਰਿਤਕ ਗਿਆ ਸੀ ਵਿਦੇਸ਼

Father's shadow lifted from the heads of 2 innocents, Punjabi youth died in suspicious circumstances in America

 

Punjabi Dead In America: ਅਕਸਰ ਹੀ ਨੌਜਵਾਨ ਆਪਣੇ ਘਰ ਦੇ ਹਾਲਾਤਾਂ ਨੂੰ ਸੁਧਾਰਨ ਲਈ ਵਿਦੇਸ਼ਾਂ ਦਾ ਰੁਖ ਕਰਦੇ ਨੇ ਅਤੇ ਪੰਜਾਬ ਦੇ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦਾ ਰੁਝਾਨ ਸਭ ਤੋਂ ਵੱਧ ਵੇਖਿਆ ਜਾ ਰਿਹਾ ਹੈ, ਪਰ ਪਰਿਵਾਰ ਨੂੰ ਝਟਕਾ ਉਸ ਵੇਲੇ ਲੱਗਦਾ ਹੈ ਜਦੋਂ ਘਰ ਦੇ ਹਾਲਾਤ ਨੂੰ ਠੀਕ ਕਰਨ ਲਈ ਗਿਆ ਘਰ ਦਾ ਪੁੱਤਰ ਉੱਥੇ ਜਾ ਕੇ ਕਿਸੇ ਹਾਦਸੇ ਦਾ ਸ਼ਿਕਾਰ ਹੋ ਜਾਂਦਾ ਹੈ।

ਅਜਿਹਾ ਹੀ ਕੁਝ ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਵਿਖੇ ਵੇਖਣ ਨੂੰ ਮਿਲਿਆ ਜਿੱਥੋਂ ਦੇ ਪਿੰਡ ਧੁੱਪਸੜੀ ਦਾ ਇੱਕ ਨੌਜਵਾਨ ਰੋਜ਼ੀ ਰੋਟੀ ਕਮਾਉਣ ਲਈ ਅਮਰੀਕਾ ਗਿਆ, ਪਰ ਅਮਰੀਕਾ ਜਾਣ ਦੇ ਦੋ ਸਾਲ ਬਾਅਦ ਉੱਥੇ ਉਸ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਜਿਸ ਨਾਲ ਪਰਿਵਾਰ ਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

ਪਰਿਵਾਰ ਵੱਲੋਂ ਆਪਣੇ ਪੁੱਤ ਦੀ ਮ੍ਰਿਤਕ ਪੰਜਾਬ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਜਦੋਂ ਪਰਿਵਾਰ ਦੇ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਉਹਨਾਂ ਦਾ ਪੁੱਤ ਕਰੀਬ ਦੋ ਸਾਲ ਪਹਿਲਾਂ ਅਮਰੀਕਾ ਕੰਮ ਕਰਨ ਦੇ ਲਈ ਗਿਆ ਸੀ ਅਤੇ ਘਰ ਦੇ ਵਿੱਚ ਉਹ ਇਕੱਲਾ ਹੀ ਕਮਾਉਣ ਵਾਲਾ ਸੀ। ਜਿਸ ਦੇ ਨਾਲ ਪੂਰਾ ਪਰਿਵਾਰ ਚੱਲ ਰਿਹਾ ਸੀ।

ਉਹਨਾਂ ਦੱਸਿਆ ਕਿ ਮ੍ਰਿਤਕ ਦੇ ਛੋਟੀ ਉਮਰ ਦੇ ਦੋ ਬੱਚੇ ਹਨ ਜਿਨਾਂ ਵਿੱਚ ਇੱਕ ਬੇਟੀ 9 ਸਾਲ ਦੀ ਅਤੇ ਇੱਕ ਬੇਟਾ 2 ਸਾਲ ਦਾ ਹੈ। ਜਿਨਾਂ ਨੂੰ ਪਤਾ ਹੀ ਨਹੀਂ ਕਿ ਉਹਨਾਂ ਦੇ ਸਿਰ ਤੋਂ ਉਹਨਾਂ ਦੇ ਪਿਤਾ ਦਾ ਸਾਇਆ ਉੱਠ ਚੁੱਕਿਆ ਹੈ ਇਸ ਮੌਕੇ ਉਹਨਾਂ ਸਰਕਾਰ ਅੱਗੇ ਅਪੀਲ ਕਰਦੇ ਹੋਏ ਕਿਹਾ ਕਿ ਉਹਨਾਂ ਦੇ ਪੁੱਤ ਦੀ ਮ੍ਰਿਤਕ ਦੇਹ ਨੂੰ ਘਰ ਲਿਆਂਦਾ ਜਾਵੇ ਤਾਂ ਜੋ ਪਰਿਵਾਰ ਉਸ ਦੀ ਅੰਤਿਮ ਰਸਮਾਂ ਪੂਰੀਆਂ ਕਰ ਸਕੇ।