'ਕੌਣ ਬਣੇਗਾ ਪਿਆਰੇ ਦਾ ਪਿਆਰਾ' ਪ੍ਰੋਗਰਾਮ ਬੱਚਿਆਂ ਨੂੰ ਜੋੜ ਰਿਹੈ ਅਪਣੇ ਧਰਮ ਨਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਬੀਤੇ ਦਿਨੀਂ ਮੈਲਬੋਰਨ ਦੇ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਕਰੇਗੀਬਰਨ ਵਿਖੇ ਵੀ ਇਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਦੌਰਾਨ ਵੱਡੀ ਗਿਣਤੀ ਵਿਚ ਸਿੱਖ...

'ਕੌਣ ਬਣੇਗਾ ਪਿਆਰੇ ਦਾ ਪਿਆਰਾ' ਪ੍ਰੋਗਰਾਮ ਬੱਚਿਆਂ ਨੂੰ ਜੋੜ ਰਿਹੈ ਅਪਣੇ ਧਰਮ ਨਾਲ

ਮੈਲਬੋਰਨ  (ਪਰਮਵੀਰ ਸਿੰਘ ਆਹਲੂਵਾਲੀਆ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਆਸਟ੍ਰੇਲੀਆ ਦੇ ਸ਼ਹਿਰ ਮੈਲਬੋਰਨ ਵਿਚ ਗੁਰਦਵਾਰਾ ਮੀਰੀ ਪੀਰੀ ਦੇ ਸਹਿਯੋਗ ਨਾਲ ਅੱਜਕਲ ਮੈਲਬੋਰਨ ਦੇ ਵੱਖੋ ਵਖਰੇ ਗੁਰਦਵਾਰਿਆਂ ਵਿਚ 'ਕੌਣ ਬਣੇਗਾ ਪਿਆਰੇ ਦਾ ਪਿਆਰਾ' ਨਾਮ ਹੇਠ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਨ੍ਹਾਂ ਪ੍ਰੋਗਰਾਮਾਂ ਵਿਚ ਵੱਡੀ ਗਿਣਤੀ ਵਿਚ ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਵਲੋਂ ਹਿੱਸਾ ਲਿਆ ਜਾ ਰਿਹਾ ਹੈ।

ਬੀਤੇ ਦਿਨੀਂ ਮੈਲਬੋਰਨ ਦੇ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਕਰੇਗੀਬਰਨ ਵਿਖੇ ਵੀ ਇਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਦੌਰਾਨ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਪ੍ਰੋਗਰਾਮ ਦੌਰਾਨ ਪੁੱਛੇ ਗਏ ਸਵਾਲਾਂ ਦੇ ਸਹੀ ਜਵਾਬ ਦੇਣ ਵਾਲੇ ਉਮੀਦਵਾਰਾਂ ਨੂੰ ਇਨਾਮ ਵੀ ਦਿਤੇ ਗਏ। ਇਸ ਪ੍ਰੋਗਰਾਮ ਦੌਰਾਨ ਭਾਗ ਲੈਣ ਵਾਲੇ ਉਮੀਦਵਾਰਾਂ ਤੋਂ ਸਵਾਲ ਜਵਾਬ ਕਰਨ ਵਾਲੇ ਅਤੇ ਪ੍ਰੋਗਰਾਮ ਦੇ ਮੁੱਖ ਪ੍ਰਬੰਧਕ ਭਗਵਾਨ ਸਿੰਘ ਖੋਜੀ ਅਤੇ ਗੁਰਦਿਆਲ ਸਿੰਘ ਖ਼ਾਲਸਾ ਨੇ ਦਸਿਆ ਕਿ ਉਨ੍ਹਾਂ ਦੁਆਰਾ 'ਕੌਣ ਬਣੇਗਾ ਪਿਆਰੇ ਦਾ ਪਿਆਰਾ' ਪ੍ਰੋਗਰਾਮ ਕਰਵਾਉਣ ਦਾ ਮੁੱਖ ਮੰਤਵ ਸਿੱਖਾਂ ਨੂੰ ਅਪਣੇ ਧਰਮ ਅਤੇ ਵਿਰਸੇ ਨਾਲ ਜੋੜਨਾ ਹੈ ਤਾਂ ਜੋ ਕਿ ਨਵੀਂ ਪੀੜ੍ਹੀ ਨੂੰ ਸਿੱਖ ਧਰਮ ਬਾਰੇ ਵੱਧ ਤੋਂ ਵੱਧ ਜਾਣਕਾਰੀ ਦਿਤੀ ਜਾ ਸਕੇ।