Punjabi youth death in Dubai: ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਦੁਬਈ 'ਚ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

Punjabi youth death in Dubai: ਮ੍ਰਿਤਕ ਆਪਣੇ ਪਿੱਛੇ ਬਜ਼ੁਰਗ ਮਾਪੇ ਤੇ ਦੋ ਸਾਲ ਦੀ ਬੱਚੀ ਛੱਡ ਗਿਆ

The only brother of three sisters died in Dubai News in punjabi

The only brother of three sisters died in Dubai News in punjabi : ਰੋਜ਼ੀ ਰੋਟੀ ਲਈ ਦੁਬਈ ਗਏ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜਤਿੰਦਰਬੀਰ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ  ਜਤਿੰਦਰ ਨੂੰ ਕੁਝ ਦਿਨ ਪਹਿਲਾਂ ਬੁਖ਼ਾਰ ਚੜ੍ਹਨ ਲੱਗਾ। ਜਿਸ ਕਾਰਨ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ। ਮ੍ਰਿਤਕ ਆਪਣੇ ਪਿੱਛੇ ਬਜ਼ੁਰਗ ਮਾਪੇ ਤੇ  ਦੋ ਸਾਲਾਂ ਦੀ ਬੱਚੀ ਛੱਡ ਗਿਆ। ਮ੍ਰਿਤਕ ਭੈਣਾਂ ਦਾ ਇਕਲੌਤਾ ਭਰਾ ਸੀ।