ਰੋਜ਼ੀ ਰੋਟੀ ਲਈ Italy ਗਏ ਪੰਜਾਬੀ ਨੌਜਵਾਨ ਦੀ ਗਈ ਜਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਪਿਛਲੇ 14 ਸਾਲਾਂ ਤੋਂ ਇਟਲੀ ਰਹਿ ਰਿਹਾ ਸੀ ਮ੍ਰਿਤਕ ਨੌਜਵਾਨ

Death of a Punjabi youth

 

ਨਵਾਂ ਸ਼ਹਿਰ :  ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ( Death of a Punjabi youth) ਵਿਚ ਜਾ ਪੈਂਦੇ ਹਨ। ਅਜਿਹਾ ਹੀ ਮਾਮਲਾ ਇਟਲੀ ਤੋਂ ਸਾਹਮਣੇ ਆਇਆ ਹੈ। ਜਿਥੇ ਪੰਜਾਬੀ ਨੌਜਵਾਨ ( Death of a Punjabi youth) ਦੀ ਭੇਦਭਰੇ ਹਾਲਾਤ 'ਚ ਮੌਤ ਹੋਈ। 

 

 ਮ੍ਰਿਤਕ ਦੀ ਪਹਿਚਾਣ ਮਨਜਿੰਦਰ ਸਿੰਘ ਪੁੱਤਰ ਸੰਤੋਖ ਸਿੰਘ ਜੋ ਕਿ ਹਲਕਾ ਬੰਗਾ ਅਧੀਨ ਪੈਂਦੇ ਪਿੰਡ ਲੰਗੇਰੀ ਦੇ  ਦੀ ਰਹਿਣ ਵਾਲਾ ਸੀ।  ਪੁੱਤ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਨੌਜਵਾਨ ( Death of a Punjabi youth) ਦੇ ਮਾਪਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਜਿੰਦਰ ਸਿੰਘ ਪਿਛਲੇ 14 ਸਾਲਾਂ ਤੋਂ ਇਟਲੀ ਰਹਿ ਰਿਹਾ ਸੀ ਪਰ ਉਹ ਪਿਛਲੀ 5 ਮਈ ਤੋਂ ਗੁੰਮ ਹੋ ਗਿਆ ਸੀ।

 

 

ਉਸ ਦਾ ਨਾਂ ਤਾਂ ਸਾਨੂੰ ਕੋਈ ਫ਼ੋਨ ਆ ਰਿਹਾ ਸੀ ਤੇ ਨਾ ਹੀ ਉਹ ਕਿਸੇ ਨਾਲ ਕੋਈ ਗੱਲ ਕਰ ਰਿਹਾ ਸੀ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਇਟਲੀ ਰਹਿੰਦੇ ਹੋਰ ਰਿਸ਼ਤੇਦਾਰਾਂ ਨੂੰ ਮਨਜਿੰਦਰ ਦੀ ਭਾਲ ਕਰਨ ਲਈ ਕਿਹਾ।

ਇਟਲੀ ਰਹਿੰਦੇ ਰਿਸ਼ਤੇਦਾਰਾਂ ਵੱਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਅਤੇ ਪੁਲਿਸ ਵੱਲੋਂ ਚਲਾਏ ਸਰਚ ਅਭਿਆਨ ਦੌਰਾਨ ਨੌਜਵਾਨ ਦੀ ਟੁੱਟੀ ਹੋਈ ਸਾਈਕਲ ਬਰਾਮਦ ਹੋਈ। ਇਸ ਤੋਂ ਕੁਝ ਹੀ ਦੂਰੀ ‘ਤੇ ਪੁਲਿਸ ਨੇ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਜੋ ਕਿ ਮੀਂਹ ਕਾਰਨ ਖਰਾਬ ਹੋ ਗਈ ਸੀ । ਪੁਲਿਸ ਵੱਲੋਂ ਰਿਸ਼ਤੇਦਾਰਾਂ ਨੂੰ ਦੱਸਿਆ ਕਿ ਪੋਸਟ ਮਾਰਟਮ ਤੋਂ ਬਾਅਦ ਹੀ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਲੱਗ ਸਕੇਗਾ।