Punjabi Died in America News: ਅਮਰੀਕਾ ਵਿਚ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ
Punjabi Died in America News: ਮੁਹਾਲੀ ਦੇ ਪਿੰਡ ਸਹਿਜੋ ਮਾਜਰਾ ਨਾਲ ਸੀ ਸਬੰਧਿਤ
Punjabi died in america Village Sehjo Majra News
Punjabi died in america Village Sehjo Majra News: ਪਿੰਡ ਸਹਿਜੋ ਮਾਜਰਾ ਦੇ ਨੌਜਵਾਨ ਭੁਪਿੰਦਰ ਸਿੰਘ ਦੀ ਅਮਰੀਕਾ ਵਿਖੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਹਜ਼ਾਰਾ ਸਿੰਘ ਦਾ ਇਕਲੌਤਾ ਪੁੱਤਰ ਭੁਪਿੰਦਰ ਸਿੰਘ ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ਗਿਆ ਸੀ ਜਿੱਥੇ ਉਹ ਟਰਾਲਾ ਚਲਾਉਂਦਾ ਸੀ।
ਬੀਤੇ ਦਿਨੀਂ ਭੁਪਿੰਦਰ ਟਰਾਲਾ ਲੈ ਕੇ ਅਮਰੀਕਾ ਦੇ 81-ਗ੍ਰੀਨੀ ਕਾਊਂਟੀ ਰੋਡ ’ਤੇ ਜਾ ਰਿਹਾ ਸੀ ਕਿ ਰਸਤੇ ’ਚ ਇਕ ਜੀਪ ਕਾਰ ਨਾਲ ਉਸਦੀ ਟੱਕਰ ਹੋ ਗਈ। ਟੱਕਰ ਦੌਰਾਨ ਬੇਕਾਬੂ ਹੋ ਕੇ ਟਰਾਲਾ ਦਰੱਖਤ ਨਾਲ ਜਾ ਟਕਰਾਇਆ। ਹਾਦਸੇ ਤੋਂ ਬਾਅਦ ਟਰਾਲੇ ਨੂੰ ਅੱਗ ਲੱਗ ਗਈ। ਮੌਕੇ ’ਤੇ ਪੁੱਜੀ ਰੈਸਕਿਊ ਟੀਮ ਨੇ ਉਸ ਨੂੰ ਟਰਾਲੇ ’ਚੋਂ ਬਾਹਰ ਕੱਢਿਆ ਪਰ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਅਜੇ ਕੁਆਰਾ ਸੀ।