ਖ਼ਤਰਨਾਕ ਅਪਰਾਧੀ ਨਿਕਲਿਆ ਭਾਰਤੀ ਵਿਦਿਆਰਥੀ ਦਾ ਕਾਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਵਿਦੇਸ਼ਾਂ ਵਿਚ ਭਾਰਤੀ ਵਿਦਿਆਰਥੀਆਂ 'ਤੇ ਹਮਲਿਆਂ ਦੀਆਂ ਖ਼ਬਰਾਂ ਅਕਸਰ ਆਉਂਦੀਆਂ ਰਹਿੰਦੀਆਂ ਹਨ, ਜਿਨ੍ਹਾਂ ਵਿਚ ਬਹੁਤ ਸਾਰੇ ਵਿਦਿਆਰਥੀਆਂ ਦੀਆਂ ਮੌਤਾਂ ...

Indian Student

ਵਾਸ਼ਿੰਗਟਨ : ਵਿਦੇਸ਼ਾਂ ਵਿਚ ਭਾਰਤੀ ਵਿਦਿਆਰਥੀਆਂ 'ਤੇ ਹਮਲਿਆਂ ਦੀਆਂ ਖ਼ਬਰਾਂ ਅਕਸਰ ਆਉਂਦੀਆਂ ਰਹਿੰਦੀਆਂ ਹਨ, ਜਿਨ੍ਹਾਂ ਵਿਚ ਬਹੁਤ ਸਾਰੇ ਵਿਦਿਆਰਥੀਆਂ ਦੀਆਂ ਮੌਤਾਂ ਹੋਣ ਦੀ ਗੱਲ ਵੀ ਕਈ ਵਾਰ ਸਾਹਮਣੇ ਆ ਚੁੱਕੀ ਹੈ। ਅਮਰੀਕਾ ਵਿਚ ਵੀ ਇਸ ਤਰ੍ਹਾਂ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ।  ਅਮਰੀਕਾ ਦੇ ਕੰਸਾਸ ਸ਼ਹਿਰ ਵਿਚ ਭਾਰਤੀ ਵਿਦਿਆਰਥੀ ਸ਼ਰਤ ਕੋਪੂ ਦੀ ਐਤਵਾਰ ਨੂੰ ਹੱਤਿਆ ਹੋ ਗਈ ਸੀ, ਜਿਸ ਦੇ ਕਾਤਲ ਨੂੰ ਇਕ ਮੁਠਭੇੜ ਵਿਚ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿਤਾ ਗਿਆ ਸੀ।