ਕੈਨੇਡਾ 'ਚ ਜਨਮ ਦਿਨ ਵਾਲੇ ਦਿਨ ਪੰਜਾਬੀ ਟਰੱਕ ਡਰਾਈਵਰ ਦੀ ਹੋਈ ਮੌਤ
2017 'ਚ ਇਕ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਵਿਦੇਸ਼ ਗਿਆ ਸੀ ਨੌਜਵਾਨ
ਪਟਿਆਲਾ : ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਦਾ ਹੋਇਆ ਦਿਹਾਂਤ
ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਜਨਮ ਦਿਨ ਵਾਲ ਦਿਨ ਪੰਜਾਬੀ ਡਰੱਕ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਗੁਰਪਿੰਦਰ ਸਿੰਘ ਸਿੱਧੂ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਲੁਧਿਆਣਾ 'ਚ ਵਿਅਕਤੀ ਦਾ ਕਤਲ, ਮੁਲਜ਼ਮਾਂ ਨੇ ਨਸ਼ੇ 'ਚ ਹੋਈ ਤਕਰਾਰ ਤੋਂ ਬਾਅਦ ਵਾਰਦਾਤ ਨੂੰ ਦਿਤਾ ਅੰਜਾਮ
ਜਾਣਕਾਰੀ ਅਨੁਸਾਰ ਮ੍ਰਿਤਕ ਅਪਣੇ ਟਰਾਲੇ 'ਤੇ ਜਾ ਰਿਹਾ ਸੀ ਕਿ ਅਚਾਨਕ ਉਸ ਦੀ ਤੇਲ ਨਾਲ ਭਰੇ ਟੈਂਕਰ ਨਾਲ ਟੱਕਰ ਹੋ ਗਈ। ਟੱਕਰ ਤੋਂ ਬਾਅਦ ਦੋਵਾਂ ਵਾਹਨਾਂ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿਚ ਗੁਰਪਿੰਦਰ ਸਿੰਘ ਸਿੱਧੂ ਦੀ ਦਰਦਨਾਕ ਮੌਤ ਹੋ ਗਈ। ਦੱਸ ਦੇਈਏ ਕਿ ਮ੍ਰਿਤਕ 2017 'ਚ ਇਕ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਵਿਦੇਸ਼ ਗਿਆ ਸੀ ਤੇ ਹੁਣ ਵਰਕ ਪਰਮਿਟ 'ਤੇ ਸੀ। ਮ੍ਰਿਤਕ ਜ਼ਿਲ੍ਹਾ ਪਟਿਆਲਾ ਦੇ ਪਿੰਡ ਸਾਗਰਾ ਦਾ ਰਹਿਣ ਵਾਲਾ ਸੀ।
ਇਹ ਵੀ ਪੜ੍ਹੋ: ਗਰਮਖਿਆਲੀ ਹਰਦੀਪ ਨਿੱਝਰ ਦੇ ਕਤਲ 'ਚ ਹੋ ਸਕਦਾ ਹੈ ਭਾਰਤ ਦਾ ਹੱਥ-PM ਜਸਟਿਨ ਟਰੂਡੋ