ਪਰਵਾਸੀ ਪੰਜਾਬੀਆਂ ਵੱਲੋਂ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਬੱਸ ਸੇਵਾ ਸ਼ੁਰੂ ਕਰਨ ਦੀ ਅਪੀਲ

ਏਜੰਸੀ

ਖ਼ਬਰਾਂ, ਪੰਜਾਬੀ ਪਰਵਾਸੀ

ਬੱਸ ਰੈਪਿਡ ਟ੍ਰਾਂਜ਼ਿਟ ਸਿਸਟਮ ਤਹਿਤ ਜਲਦ ਬਹਾਲ ਕੀਤੀ ਜਾਵੇ ਮੈਟਰੋ ਬੱਸ ਸੇਵਾ

Immigrant Punjabis appeal to start bus service for Amritsar International Airport

ਅੰਮ੍ਰਿਤਸਰ - ਰਾਜਾ ਵੜਿੰਗ ਜਦੋਂ ਤੋਂ ਟਰਾਂਸਪੋਰਟ ਮੰਤਰੀ ਬਣੇ ਹਨ ਐਕਸ਼ਨ ਵਿਚ ਹਨ ਤੇ ਉਹਨਾਂ ਦੇ ਇਸ ਐਕਸ਼ਨ ਨੂੰ ਦੇਖਦੇ ਹੋਏ ਵਿਦੇਸ਼ ਵਸਦੇ ਪੰਜਾਬੀ ਭਾਈਚਾਰੇ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਸ੍ਰੀ ਗੁਰੁ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਲਈ ਸਿੱਧੀ ਬੱਸ ਸੇਵਾ ਸ਼ੁਰੂ ਕੀਤੀ ਜਾਵੇ ਅਤੇ ਬੱਸ ਰੈਪਿਡ ਟ੍ਰਾਂਜ਼ਿਟ ਸਿਸਟਮ (ਬੀਆਰਟੀਐਸ) ਦੇ ਤਹਿਤ ਮੈਟਰੋ ਬੱਸ ਸੇਵਾ ਨੂੰ ਜਲਦ ਹੀ ਬਹਾਲ ਕੀਤਾ ਜਾਵੇ। 17 ਅਗਸਤ ਨੂੰ ਹਵਾਈ ਅੱਡੇ ਤੋਂ ਦਰਬਾਰ ਸਾਹਿਬ ਨੇੜੇ ਘਿਓ ਮੰਡੀ ਚੌਕ ਤੱਕ ਬਹੁਤ ਹੀ ਧੂਮਧਾਮ ਨਾਲ ਇਸ ਨੂੰ ਸ਼ੁਰੂ ਕੀਤਾ ਗਿਆ ਸੀ ਪਰ ਪ੍ਰਾਈਵੇਟ ਮਿੰਨੀ-ਬੱਸ ਆਪਰੇਟਰਾਂ ਦੇ ਪ੍ਰਦਰਸ਼ਨ ਕਾਰਨ ਇਸ ਨੂੰ ਦੋ ਹਫਤਿਆਂ ਬਾਅਦ ਮੁਅੱਤਲ ਕਰ ਦਿੱਤਾ ਗਿਆ।