Punjab news: ਦੁਬਈ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਅਗਲੇ ਮਹੀਨੇ ਉਸ ਨੇ ਘਰ ਆਉਣਾ ਸੀ ਕਿ ਉਕਤ ਭਾਣਾ ਵਾਪਰ ਗਿਆ।

Jugraj Singh

Punjab News : ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਆਉਂਦੇ ਕਸਬਾ ਘੁਮਾਣ ਦੇ ਨਜ਼ਦੀਕ ਪਿੰਡ ਭੋਮੇ ਦੇ ਇਕ 30 ਸਾਲਾ ਨੌਜਵਾਨ ਜੁਗਰਾਜ ਸਿੰਘ ਪੁੱਤਰ ਕਸ਼ਮੀਰ ਸਿੰਘ ਦੀ ਦੁਬਈ ’ਚ ਸੜਕ ਹਾਦਸੇ ’ਚ ਮੌਤ ਹੋ ਗਈ। ਕਸ਼ਮੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਦੁਬਈ ’ਚ ਰਿੱਧੀ ਸਿੱਧੀ ਟਰਾਂਸਪੋਰਟ ਕੰਪਨੀ ’ਚ ਨੌਕਰੀ ਕਰਦਾ ਸੀ।

ਦੀਵਾਲੀ ਵਾਲੇ ਦਿਨ ਜੁਗਰਾਤ ਦੇ ਕਿਸੇ ਸਾਥੀ ਦਾ ਫੋਨ ਆਇਆ ਕਿ ਉਸ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਹੈ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਜੁਗਰਾਜ ਦੇ ਘਰ ਛੇ ਮਹੀਨੇ ਪਹਿਲਾਂ ਹੀ ਪੁੱਤਰ ਨੇ ਜਨਮ ਲਿਆ ਸੀ ਤੇ ਉਹ ਹਾਲੇ ਤੱਕ ਆਪਣੇ ਪੁੱਤਰ ਨੂੰ ਦੇਖਣ ਨਹੀਂ ਸੀ ਆਇਆ। ਅਗਲੇ ਮਹੀਨੇ ਉਸ ਨੇ ਘਰ ਆਉਣਾ ਸੀ ਕਿ ਉਕਤ ਭਾਣਾ ਵਾਪਰ ਗਿਆ।