ਵਿਦੇਸ਼ ਵਿਚ ਵਧਿਆ ਪੰਜਾਬੀ ਬੋਲੀ ਦਾ ਮਾਣ: ਆਸਟ੍ਰੇਲੀਆ 'ਚ ਪੰਜਾਬੀ ਪਹਿਲੀਆਂ 10 ਭਾਸ਼ਾਵਾਂ 'ਚ ਸ਼ਾਮਲ

ਏਜੰਸੀ

ਖ਼ਬਰਾਂ, ਪੰਜਾਬੀ ਪਰਵਾਸੀ

ਹੁਣ ਸਕੂਲਾਂ 'ਚ ਵਿਸ਼ੇ ਵਜੋਂ ਲੈ ਸਕਣਗੇ ਵਿਦਿਆਰਥੀ

Punjabi Lnaguage

 

ਆਸਟ੍ਰੇਲੀਆ - ਆਸਟ੍ਰੇਲੀਆ ’ਚ ਦੂਜੇ ਦੇਸ਼ਾਂ ਤੋਂ ਜਾ ਕੇ ਵਸੇ ਲੋਕਾਂ ਨੂੰ ਆਪਣੀ ਮਾਂ ਬੋਲੀ ਨਾਲ ਜੋੜੀ ਰੱਖਣ ਲਈ ਮੌਜੂਦਾ ਸਰਕਾਰ ਨੇ ਮਾਂ ਬੋਲੀ ਨੂੰ ਵਾਧੂ ਵਿਸ਼ੇ ਵਜੋਂ ਮਾਨਤਾ ਦਿੱਤੀ ਹੈ ਅਤੇ ਹੁਣ ਵਿਦਿਆਰਥੀ ਆਪਣੀ ਮਾਂ ਬੋਲੀ ਦਾ ਵਿਸ਼ਾ ਰੱਖ ਕੇ ਉਸ ਦੀ ਪੜ੍ਹਾਈ ਕਰ ਸਕਦੇ ਹਨ। ਪੰਜਾਬੀ ਭਾਸ਼ਾ ਨੂੰ ਉਥੋਂ ਦੀਆਂ ਪਹਿਲੀਆਂ 10 ਭਾਸ਼ਾਵਾਂ ਵਿਚ ਸ਼ਾਮਲ ਕਰ ਲਿਆ ਗਿਆ ਹੈ।

ਇਸ ਪਹਿਲ ਨਾਲ ਹੁਣ ਆਸਟ੍ਰੇਲੀਆ ਵਿਚ ਰਹਿਣ ਵਾਲੇ ਸਕੂਲੀ ਵਿਦਿਆਰਥੀ ਵਿਸ਼ੇ ਵਜੋਂ ਪੰਜਾਬੀ ਪੜ੍ਹ ਸਕਣਗੇ। ਆਸਟ੍ਰੇਲੀਆ ਦੇ ਸਕੂਲਾਂ ਵਿਚ ਪੰਜਾਬੀ ਵਿਸ਼ੇ ਨੂੰ ਵਾਧੂ ਵਿਸ਼ੇ ਵਜੋਂ ਪੜ੍ਹਾਉਣ ਲਈ ਹਫ਼ਤੇ ਦਾ ਆਖ਼ਰੀ ਦਿਨ ਮਿੱਥਿਆ ਗਿਆ ਹੈ। ਅਧਿਆਪਕਾਂ ਵੱਲੋਂ ਹਫ਼ਤੇ ਦੇ ਆਖ਼ਰੀ ਇਕ ਦਿਨ ਪੂਰੇ ਹਫ਼ਤੇ ਦੀ ਪੜ੍ਹਾਈ ਕਰਵਾਈ ਜਾਵੇਗੀ। ਇਸ ਨਾਲ ਵਿਦੇਸ਼ਾਂ ਤੋਂ ਆਏ ਲੋਕ ਆਸਟ੍ਰੇਲੀਆ ’ਚ ਰਹਿ ਕੇ ਵੀ ਆਪਣੀ ਮਾਤ-ਭਾਸ਼ਾ ਨਾਲ ਜੁੜੇ ਰਹਿ ਸਕਦੇ ਹਨ।