Punjabi Youth Died in New Zealand: ਨਿਊਜ਼ੀਲੈਂਡ ਵਿਚ 25 ਸਾਲਾ ਪੰਜਾਬੀ ਨੌਜਵਾਨ ਦੀ ਹਤਿਆ; ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ
ਸਕਿਓਰਿਟੀ ਗਾਰਡ ਵਜੋਂ ਕੰਮ ਕਰਦਾ ਸੀ ਨੌਜਵਾਨ
Punjabi Youth Died in New Zealand
Punjabi Youth Died in New Zealand: ਨਿਊਜ਼ੀਲੈਂਡ ਵਿਚ ਪੰਜਾਬੀ ਨੌਜਵਾਨ ਦੀ ਹਤਿਆ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਖ਼ਬਰ ਤੋਂ ਬਾਅਦ ਸਥਾਨਕ ਭਾਈਚਾਰੇ ਵਿਚ ਵੀ ਸੋਗ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਰਮਨਦੀਪ ਸਿੰਘ ਗੁਰਦਾਸਪੁਰ ਦੇ ਪਿੰਡ ਕੋਟਲੀ ਸ਼ਾਹਪੁਰ ਨਾਲ ਸਬੰਧਤ ਸੀ। ਦਸਿਆ ਜਾ ਰਿਹਾ ਹੈ ਕਿ ਉਹ 12ਵੀਂ ਪਾਸ ਕਰਨ ਤੋਂ ਬਾਅਦ 2018 ਵਿਚ ਸਟੱਡੀ ਵੀਜ਼ਾ 'ਤੇ ਨਿਊਜ਼ੀਲੈਂਡ ਆਇਆ ਸੀ।
ਮੌਜੂਦਾ ਸਮੇਂ ਵਿਚ ਉਹ ਬਤੌਰ ਸਕਿਓਰਟੀ ਗਾਰਡ ਦਾ ਕੰਮ ਕਰਦਾ ਸੀ। ਰਮਨਦੀਪ ਸਿੰਘ ਦੀ ਮੌਤ ਬਾਰੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਉਸ ਦੇ ਦੋਸਤਾਂ ਵਲੋਂ ਫੋਨ ਕਰਕੇ ਦਸਿਆ ਗਿਆ ਹੈ। ਮਾਪਿਆਂ ਦੇ ਇੱਕਲੌਤੇ ਪੁੱਤ ਦੀ ਮੌਤ ਦੀ ਖ਼ਬਰ ਨੇ ਪਰਿਵਾਰ ਅਤੇ ਪੂਰੇ ਪਿੰਡ ਵਿਚ ਦੁੱਖ ਦੀ ਲਹਿਰ ਪਸਾਰ ਦਿਤੀ ਹੈ।
(For more news apart from Punjabi Youth Died in New Zealand, stay tuned to Rozana Spokesman)