ਮਾਣ ਵਾਲੀ ਗੱਲ: ਕੈਨੇਡਾ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਗੁਰਬਖਸ਼ ਮੱਲ੍ਹੀ ਨੂੰ ਮਿਲਿਆ ਇਹ ਸਨਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਗੁਰਬਖਸ਼ ਦੇ ਬੇਮਿਸਾਲ ਯੋਗਦਾਨ ਲਈ ਉਹਨਾਂ ਨੂੰ ਮਿਲਿਆ 'The Key to the City of Brampton'

photo

 

ਟੋਰਾਂਟੋ: ਪੰਜਾਬੀ ਜਿੱਥੇ ਵੀ ਜਾਂਦੇ ਨੇ ਆਪਣੀ ਮਿਹਨਤ ਨਾਲ ਕੰਮ ਕਰ ਕੇ ਬੁਲੰਦੀਆਂ ਹਾਸਲ ਕਰ ਲੈਂਦੇ ਹਨ। ਪਿਛਲੇ ਕੁੱਝ ਦਿਨਾਂ ਵਿਚ ਕਈ ਭਾਰਤੀਆਂ ਅਤੇ ਪੰਜਾਬੀਆਂ ਨੇ ਵਿਦੇਸ਼ਾਂ ਵਿਚ ਜਾ ਕੇ ਆਪਣੀ ਮਿਹਨਤ ਦੇ ਝੰਡੇ ਗੱਡੇ ਹਨ।

ਇਹ ਵੀ ਪੜ੍ਹੋ: OYO 'ਚ ਕੁੜੀਆਂ ਹਨੂੰਮਾਨ ਜੀ ਦੀ ਆਰਤੀ ਕਰਨ ਨਹੀਂ ਜਾਂਦੀਆਂ- ਹਰਿਆਣਾ ਮਹਿਲਾ ਕਮਿਸ਼ਨ ਚੇਅਰਪਰਸਨ 

ਅਜਿਹੀਆਂ ਹੀ ਇਕ ਹੋਰ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਇਥੇ ਕੈਨੇਡਾ ਦੇ ਹਾਊਸ ਆਫ ਕਾਮਨਜ਼ ਲਈ ਚੁਣੇ ਗਏ ਪਹਿਲੇ ਦਸਤਾਰਧਾਰੀ ਸਿੱਖ ਗੁਰਬਖਸ਼ ਸਿੰਘ ਮੱਲ੍ਹੀ ਨੂੰ ਸਿੱਖ ਅਤੇ ਦੱਖਣੀ ਏਸ਼ੀਆਈ ਭਾਈਚਾਰੇ ਲਈ ਪਾਇਨੀਅਰ ਵਜੋਂ ਸ਼ਾਨਦਾਰ ਪ੍ਰਾਪਤੀਆਂ ਲਈ The Key to the City of Brampton ਨਾਲ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ: ਲੰਡਨ ਜਾ ਰਹੀ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਏਅਰਪੋਰਟ 'ਤੇ ਰੋਕਿਆ

The Key to the City of Brampton ਇੱਕ ਪ੍ਰਤੀਕਾਤਮਕ ਸਨਮਾਨ ਹੈ ਜੋ ਸਿਟੀ ਆਫ਼ ਬਰੈਂਪਟਨ ਕਮਿਊਨਿਟੀ ਦੇ ਇੱਕ ਬਹੁਤ ਹੀ ਵਡਮੁੱਲੇ ਮੈਂਬਰ,  ਜਾਂ ਸਿਟੀ ਦੇ ਇੱਕ ਨਾਮਵਰ ਜਾਂ ਸਨਮਾਨਿਤ ਮਹਿਮਾਨ ਨੂੰ ਦਿੱਤਾ ਜਾਂਦਾ ਹੈ ਜਿਸ ਨੇ ਲੋਕਾਂ ਦੇ ਜੀਵਨ ਉੱਤੇ ਪ੍ਰਭਾਵ ਪਾਇਆ ਹੈ। ਬਰੈਂਪਟਨ ਦੇ ਮੇਅਰ ਪੈਟਰਿਕ ਬ੍ਰਾਊਨ ਨੇ ਬਿਆਨ ਵਿੱਚ ਕਿਹਾ ਕਿ ਗੁਰਬਖਸ਼ ਸਿੰਘ ਮੱਲ੍ਹੀ ਦੇ ਬੇਮਿਸਾਲ ਯੋਗਦਾਨ ਪਾਇਆ ਹੈ। ਇਸ ਲਈ ਉਹਨਾਂ ਨੂੰ ਇਹ ਸਨਮਾਨ ਦਿੱਤਾ ਗਿਆ ਹੈ ਅਸੀਂ ਬਹੁਤ ਖੁਸ਼ਕਿਸਮਤ ਹਾਂ ਕਿ ਸਾਡੇ ਸ਼ਹਿਰ ਵਿੱਚ ਇਹ ਵਕੀਲ ਹਨ।