ਬੇਅਦਬੀ ਮਾਮਲੇ ’ਤੇ UK ਦੀ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਦਾ ਟਵੀਟ, ‘ਲਿੰਚਿੰਗ ਸਵੀਕਾਰਯੋਗ ਨਹੀਂ’

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਤੋਂ ਬਾਅਦ ਸਿੱਖਾਂ ਵਿਚ ਭਾਰੀ ਰੋਸ ਹੈ।

MP Preet Kaur Gill

ਲੰਡਨ: ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਤੋਂ ਬਾਅਦ ਸਿੱਖਾਂ ਵਿਚ ਭਾਰੀ ਰੋਸ ਹੈ। ਬੇਅਦਬੀ ਕਰਨ ਵਾਲੇ ਵਿਅਕਤੀ ਦੇ ਕਤਲ ਤੋਂ ਬਾਅਦ ਪੰਜਾਬ ਵਿਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਇਸ ਦੌਰਾਨ ਜਿੱਥੇ ਕੁਝ ਲੋਕ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਭੀੜ ਵੱਲੋਂ ਮੁਲਜ਼ਮਾਂ ਦਾ ਕਤਲ ਕਰਨ ਨੂੰ ਜਾਇਜ਼ ਠਹਿਰਾ ਰਹੇ ਹਨ ਤਾਂ ਉੱਥੇ ਹੀ ਕੁਝ ਲੋਕ ਇਹਨਾਂ ਕਤਲਾਂ ਨਾਲ ਬੇਅਦਬੀ ਦੇ ਸਬੂਤ ਖ਼ਤਮ ਹੋਣ ਦੀ ਗੱਲ ਕਰ ਰਹੇ ਹਨ।

ਯੂਕੇ ਤੋਂ ਭਾਰਤੀ ਮੂਲ ਦੇ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਵੀ ਇਸ ਘਟਨਾ ਦੀ ਨਿੰਦਾ ਕਰਦਿਆਂ ਟਵੀਟ ਕੀਤਾ ਹੈ। ਉਹਨਾਂ ਲਿਖਿਆ, ''ਬੇਅਦਬੀ ਦੀਆਂ ਘਟਨਾਵਾਂ ਸਵੀਕਾਰਯੋਗ ਨਹੀਂ ਹਨ ਪਰ ਕਿਸੇ ਵਿਅਕਤੀ ਦੀ ਲਿੰਚਿੰਗ ਵੀ ਸਵੀਕਾਰਯੋਗ ਨਹੀਂ ਹੈ ਅਤੇ ਕਿਸੇ ਨੂੰ ਵੀ ਮਾਮਲਾ ਆਪਣੇ ਹੱਥਾਂ ਵਿੱਚ ਨਹੀਂ ਲੈਣਾ ਚਾਹੀਦਾ। ਸਾਨੂੰ ਅਜਿਹੇ ਮਾਮਲਿਆਂ ਵਿਚ ਪੂਰੀ ਜਾਂਚ ਚਾਹੀਦੀ ਹੈ।''