ਇਟਲੀ 'ਚ ਪੰਜਾਬੀ ਨੌਜਵਾਨ ਨੂੰ ਪਿਆ ਦਿਲ ਦਾ ਦੌਰਾ, ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਮ੍ਰਿਤਕ ਆਪਣੇ ਪਿੱਛੇ ਪਤਨੀ ਸਮੇਤ ਇੱਕ ਬੇਟਾ ਅਤੇ ਬੇਟੀ ਛੱਡ ਗਿਆ

photo

 

ਰੋਮ: ਵਿਦੇਸ਼ਾਂ ਤੋਂ ਆਏ ਦਿਨ ਭਾਰਤੀਆਂ ਦੀਆਂ ਹਾਰਟ ਅਟੈਕ ਨਾਲ ਮੌਤਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਇਟਲੀ ਤੋਂ ਸਾਹਮਣੇ ਆਈ ਹੈ।  ਜਿਥੇ ਇਕ ਹੋਰ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਹੋਰ ਵੀ ਪੜ੍ਹੋ:  ਮਾਪਿਆਂ ਦੀ ਕੁੱਟਮਾਰ ਤੋਂ ਤੰਗ ਆ ਕੇ ਜਲਧੰਰ ਤੋਂ ਭੱਜ ਕੇ ਲੁਧਿਆਣਾ ਪਹੁੰਚੀਆਂ ਦੋ ਭੈਣਾਂ

ਮ੍ਰਿਤਕ ਦੀ ਪਹਿਚਾਣ ਦਵਿੰਦਰ ਸਿੰਘ ਹੈਪੀ (ਉਮਰ 40)  ਵਜੋਂ ਹੋਈ ਹੈ। ਮ੍ਰਿਤਕ ਪਿਛਲੇ 15 ਸਾਲਾਂ ਤੋਂ ਆਪਣੇ ਪਰਿਵਾਰ ਨਾਲ ਇਟਲੀ ਵਿਚ ਰਹਿ ਰਿਹਾ ਸੀ। ਮ੍ਰਿਤਕ ਦੇ ਭਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 19 ਜਨਵਰੀ ਦੀ ਰਾਤ ਨੂੰ ਹੈਪੀ ਨੂੰ ਕੁਝ ਤਕਲੀਫ਼ ਹੋਣ ਮਗਰੋਂ ਹਸਪਤਾਲ ਲਿਜਾਇਆ ਗਿਆ, ਜਿਥੇ ਉਨ੍ਹਾਂ ਦੀ ਮੌਤ ਹੋ ਗਈ।

 ਹੋਰ ਵੀ ਪੜ੍ਹੋ- ਪਰਾਲੀ ਸਰਾਪ ਨਹੀਂ ਵਰਦਾਨ ਹੈ। ਆਉ ਜਾਣਦੇ ਹਾਂ ਕਿਸ ਤਰ੍ਹਾਂ ਕਰੀਏ ਇਸ ਦੀ ਸੁਚੱਜੀ ਵਰਤੋਂ

ਉਹ ਆਪਣੇ ਪਿੱਛੇ ਪਤਨੀ ਸਮੇਤ ਇੱਕ ਬੇਟਾ ਅਤੇ ਬੇਟੀ ਛੱਡ ਗਏ ਹਨ। ਉਨ੍ਹਾਂ ਦੀ ਮੌਤ ਦੀ ਖਬਰ ਸੁਣ ਕੇ ਇਲਾਕੇ ਭਰ ਦੇ ਪੰਜਾਬੀ ਪ੍ਰੀਵਾਰਾਂ ਨੇ ਉਨ੍ਹਾਂ ਦੇ ਪ੍ਰੀਵਾਰ ਨਾਲ ਦੁਖ ਦਾ ਪ੍ਰਗਟਾਵਾ ਕੀਤਾ।