ਅੰਮ੍ਰਿਤਪਾਲ ਬਾਰੇ ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਦਿੱਤਾ ਜਵਾਬ, ''ਗ੍ਰਿਫ਼ਤਾਰ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ''

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜੇਕਰ ਅੰਮ੍ਰਿਤਪਾਲ ਦੇਸ਼ ਲਈ ਖ਼ਤਰਾ ਹੈ ਤਾਂ ਉਸ ਨੂੰ ਹਾਲੇ ਤੱਕ ਕਿਉਂ ਨਹੀਂ ਫੜ੍ਹਿਆ - ਹਾਈਕੋਰਟ

Amritpal singh

ਚੰਡੀਗੜ੍ਹ- ਅੰਮ੍ਰਿਤਪਾਲ ਸਿੰਘ ਦੇ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿਚ ਸੁਣਵਾਈ ਚੱਲ ਰਹੀ ਹੈ। ਪੰਜਾਬ ਦੇ ਏ. ਜੀ. ਵਿਨੋਦ ਘਈ ਨੇ ਇਸ ਮਾਮਲੇ ਨੂੰ ਲੈ ਕੇ ਅਦਾਲਤ ਵਿਚ ਦੱਸਿਆ ਕਿ ਅੰਮ੍ਰਿਤਪਾਲ ’ਤੇ ਐਨ. ਐਸ. ਏ. ਲਗਾ ਦਿੱਤਾ ਗਿਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਕਿ ਜੇਕਰ ਅੰਮ੍ਰਿਤਪਾਲ ਦੇਸ਼ ਲਈ ਖ਼ਤਰਾ ਹੈ ਤਾਂ ਉਸ ਨੂੰ ਹਾਲੇ ਤੱਕ ਕਿਉਂ ਨਹੀਂ ਫੜ੍ਹਿਆ।

ਅਦਾਲਤ ਨੇ ਕਿਹਾ ਕਿ ਜੇਕਰ ਉਸ ਦੇ ਸਾਥੀ ਫ਼ੜ੍ਹੇ ਗਏ ਹਨ ਤਾਂ ਉਸ ਨੂੰ ਕਿਉਂ ਨਹੀਂ ਫੜ੍ਹਿਆ ਗਿਆ। ਅਦਾਲਤ ਨੇ ਇਸ ਮਾਮਲੇ ’ਤੇ ਸਖ਼ਤ ਟਿੱਪਣੀ ਕਰਦਿਆਂ ਇਸ ਨੂੰ ਇੰਟੈਲੀਜੈਂਸ ਦੀ ਫ਼ੇਲੀਅਰ ਕਰਾਰ ਦਿੱਤਾ ਹੈ। ਹਾਈਕੋਰਟ ਵਲੋਂ ਐਡਵੋਕੇਟ ਤੰਨੂ ਬੇਦੀ ਨੂੰ ਕੋਰਟ ਮਿੱਤਰ ਨਿਯੁਕਤ ਕੀਤਾ ਗਿਆ ਹੈ। ਹੁਣ ਇਸ ਮਾਮਲੇ ’ਤੇ 4 ਦਿਨ ਬਾਅਦ ਸੁਣਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਦੀ ਪਤਨੀ ਸਬੰਧੀ ਵੀ ਜਾਂਚ ਸ਼ੁਰੂ ਕੀਤੀ ਗਈ ਹੈ ਕਿ ਉਹ ਕਿੱਥੋਂ ਆਈ ਹੈ ਇਸ ਦੇ ਨਾਲ ਹੀ ਉਸ ਦੀ ਪਤਨੀ ਦੇ ਖਾਤਿਆਂ ਦੀ ਵੀ ਜਾਂਚ ਸ਼ੁਰੂ ਹੋ ਗਈ ਹੈ।