ਰੁਜ਼ਗਾਰ ਲਈ ਦੁਬਈ ਗਏ ਪੰਜਾਬੀ ਨੌਜਵਾਨ ਦੀ ਦਰਦਨਾਕ ਹਾਦਸੇ ਵਿਚ ਗਈ ਜਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਮਾਪਿਆਂ ਦਾ ਰੋ-ਰੋ ਬੁਰਾ ਹਾਲ

Gurpreet Singh

 

ਟਾਂਡਾ ਉੜਮੁੜ:  ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

 

 

ਅਜਿਹਾ ਹੀ ਮਾਮਲਾ ਦੁਬਈ ਤੋਂ ਸਾਹਮਣੇ ਆਇਆ ਜਿਥੇ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ  ਗੁਰਪ੍ਰੀਤ ਸਿੰਘ ਪੁੱਤਰ ਸਵ. ਗੁਰਚਰਨ ਸਿੰਘ ਵਾਸੀ ਮੂਨਕ ਕਲਾਂ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੁਬਈ ਦੇ ਇਕ ਹੋਟਲ ਦੀ 14ਵੀਂ ਮੰਜ਼ਿਲ ਤੋਂ ਡਿੱਗ ਗਿਆ ਅਤੇ ਮੰਦਭਾਗੀ ਘਟਨਾ ਵਿੱਚ ਉਸ ਦੀ ਦਰਦਨਾਕ ਮੌਤ ਹੋ ਗਈ।  

ਜਾਣਕਾਰੀ ਦਿੰਦਿਆਂ ਸਰਬੱਤ ਦਾ ਭਲਾ ਟਰੱਸਟ ਮੂਨਕ ਕਲਾਂ ਦੇ ਸੇਵਾਦਾਰ ਜੱਥੇਦਾਰ ਦਵਿੰਦਰ ਸਿੰਘ ਮੂਨਕਾਂ ਨੇ ਦੱਸਿਆ ਮ੍ਰਿਤਕ ਗੁਰਪ੍ਰੀਤ  ਸਰਬੱਤ ਦਾ ਭਲਾ ਸੁਸਾਇਟੀ ਮੂਨਕ ਕਲਾਂ ਦਾ ਸਰਗਰਮ ਵਾਲੰਟੀਅਰ ਸੀ ਅਤੇ ਦਿੱਲੀ ਕਿਸਾਨ ਮੋਰਚੇ ਦੌਰਾਨ ਉਸਨੇ ਅਹਿਮ ਭੂਮਿਕਾ ਨਿਭਾਈ।