ਅਮਰੀਕਾ: ਵਰਜੀਨੀਆ ਸੂਬੇ ਦੇ ਸਕੂਲਾਂ ਵਿਚ ਪੜ੍ਹਾਇਆ ਜਾਵੇਗਾ ਸਿੱਖ ਧਰਮ

ਏਜੰਸੀ

ਖ਼ਬਰਾਂ, ਪੰਜਾਬੀ ਪਰਵਾਸੀ

ਸਕੂਲੀ ਪਾਠਕ੍ਰਮ ਵਿਚ ਸਿੱਖ ਧਰਮ ਨੂੰ ਸ਼ਾਮਲ ਕਰਨ ਵਾਲਾ ਅਮਰੀਕਾ ਦਾ 17ਵਾਂ ਸੂਬਾ ਬਣਿਆ

Sikhism to be part of Virginia school curriculum

 

ਨਿਊਯਾਰਕ: ਅਮਰੀਕਾ ਦੇ ਵਰਜੀਨੀਆ ਵਿਚ 10 ਲੱਖ ਤੋਂ ਵੱਧ ਵਿਦਿਆਰਥੀ ਹੁਣ ਆਪਣੇ ਸਕੂਲ ਦੀਆਂ ਪਾਠ ਪੁਸਤਕਾਂ ਵਿਚੋਂ ਸਿੱਖ ਧਰਮ ਬਾਰੇ ਜਾਣਕਾਰੀ ਹਾਸਲ ਕਰ ਸਕਣਗੇ। ਸੂਬੇ ਨੇ ਨਵੇਂ ਸਮਾਜਿਕ ਅਧਿਐਨ ਮਿਆਰਾਂ ਦੇ ਹੱਕ ਵਿਚ ਵੋਟ ਪਾਈ ਹੈ, ਜਿਸ ਤੋਂ ਬਾਅਦ ਸਿੱਖ ਧਰਮ ਨੂੰ ਪਹਿਲੀ ਵਾਰ ਸਕੂਲੀ ਪਾਠਕ੍ਰਮ ਵਿਚ ਸ਼ਾਮਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਦਿੱਲੀ ਦੀ ਸਾਕੇਤ ਅਦਾਲਤ ’ਚ ਔਰਤ ਨੂੰ ਮਾਰੀ ਗਈ ਗੋਲੀ, ਹਸਪਤਾਲ ’ਚ ਭਰਤੀ

ਵਰਜੀਨੀਆ, ਸਮਾਜਿਕ ਅਧਿਐਨ ਪਾਠਕ੍ਰਮ ਵਿਚ ਸਿੱਖ ਧਰਮ, ਸਿੱਖ ਰਵਾਇਤਾਂ ਅਤੇ ਪਰੰਪਰਾਵਾਂ ਬਾਰੇ ਜਾਣਕਾਰੀ ਸ਼ਾਮਲ ਕਰਨ ਵਾਲਾ ਅਮਰੀਕਾ ਦਾ 17ਵਾਂ ਸੂਬਾ ਬਣ ਗਿਆ ਹੈ। ਯੂਐਸ ਵਰਜੀਨੀਆ ਸਟੇਟ ਬੋਰਡ ਆਫ਼ ਐਜੂਕੇਸ਼ਨ ਨੇ ਇਤਿਹਾਸ ਅਤੇ ਸਮਾਜਿਕ ਵਿਗਿਆਨ ਦੇ ਨਵੇਂ ਮਿਆਰਾਂ ਦੇ ਹੱਕ ਵਿਚ ਵੋਟ ਦਿੱਤੀ। ਸਿੱਖ ਸੁਸਾਇਟੀ ਨੇ ਕਿਹਾ ਕਿ ਇਸ ਉਪਰਾਲੇ ਤੋਂ ਬਾਅਦ 10 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਸਿੱਖ ਕੌਮ ਬਾਰੇ ਜਾਣਨ ਦਾ ਮੌਕਾ ਮਿਲੇਗਾ।

ਇਹ ਵੀ ਪੜ੍ਹੋ: ਅਮਰੀਕਾ ਤੋਂ ਮੰਦਭਾਗੀ ਖ਼ਬਰ, 24 ਸਾਲਾ ਭਾਰਤੀ ਗੱਭਰੂ ਦੀ ਗੋਲੀ ਲੱਗਣ ਨਾਲ ਹੋਈ ਮੌਤ 

ਸਿੱਖ ਕੁਲੀਸ਼ਨ ਦੇ ਸੀਨੀਅਰ ਐਜੂਕੇਸ਼ਨ ਮੈਨੇਜਰ ਹਰਮਨ ਸਿੰਘ ਨੇ ਕਿਹਾ ਕਿ ਦੋ ਸਾਲਾਂ ਤੋਂ ਵੱਧ ਸਮੇਂ ਤੱਕ ਸਥਾਨਕ ਸੰਗਤ ਨਾਲ ਕੰਮ ਕਰਨ ਤੋਂ ਬਾਅਦ, ਇਹ ਯਕੀਨੀ ਬਣਾਇਆ ਜਾਵੇਗਾ ਕਿ ਸਿੱਖੀ ਨੂੰ ਵਰਜੀਨੀਆ ਦੇ ਕਲਾਸਰੂਮਾਂ ਵਿਚ ਪੜ੍ਹਾਇਆ ਜਾ ਸਕੇ।

ਇਹ ਵੀ ਪੜ੍ਹੋ: ਬਿਜਲੀ ਚੋਰੀ : ਪਾਵਰਕੌਮ ਨੇ ਸੈਵਨ ਸਟਾਰ ਹੋਟਲ ਨੂੰ 28.45 ਲੱਖ ਦਾ ਠੋਕਿਆ ਜੁਰਮਾਨਾ

ਉਨ੍ਹਾਂ ਕਿਹਾ ਕਿ ਅਸੀਂ ਸਿਰਫ਼ ਸਿੱਖ ਕੌਮ ਲਈ ਹੀ ਨਹੀਂ ਬਲਕਿ ਉਨ੍ਹਾਂ ਸਾਰੇ ਸਮੂਹਾਂ ਲਈ ਲੜਦੇ ਰਹਾਂਗੇ ਜਿਨ੍ਹਾਂ ਦਾ ਇਤਿਹਾਸ ਸਹੀ ਢੰਗ ਨਾਲ ਪੜ੍ਹਾਇਆ ਜਾਣਾ ਚਾਹੀਦਾ ਹੈ। ਸਿੱਖ ਧਰਮ ਦੁਨੀਆ ਦੇ ਸਭ ਤੋਂ ਵੱਡੇ ਧਰਮਾਂ ਵਿਚੋਂ ਇਕ ਹੈ ਅਤੇ ਭਾਈਚਾਰੇ ਦੇ ਮੈਂਬਰਾਂ ਨੇ ਨਾਗਰਿਕ ਅਧਿਕਾਰਾਂ, ਰਾਜਨੀਤੀ, ਖੇਤੀਬਾੜੀ, ਇੰਜੀਨੀਅਰਿੰਗ ਅਤੇ ਦਵਾਈ ਦੇ ਖੇਤਰਾਂ ਵਿਚ 125 ਸਾਲਾਂ ਤੋਂ ਅਮਰੀਕੀ ਸਮਾਜ ਵਿਚ ਯੋਗਦਾਨ ਪਾਇਆ ਹੈ।