Punjabi Shot Dead in Canada : ਕੈਨੇਡਾ ਵਿਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Punjabi Shot Dead in Canada : ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਸ਼ੁਰੂ
Punjabi youth shot dead in Canada news in punjabi
Punjabi Shot Dead in Canada : ਵਿਦੇਸ਼ਾਂ ਵਿਚ ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ ਜਿਥੇ ਹਰ ਰੋਜ਼ ਪੰਜਾਬੀ ਆਪਣੀਆਂ ਜਾਨਾਂ ਗਵਾ ਰਹੇ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖ਼ਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਇਥੇ ਇਕ 30 ਸਾਲਾਂ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਇਹ ਗੋਲੀਬਾਰੀ ਦੀ ਘਟਨਾ ਬਰੈਂਪਟਨ ਵਿਚ ਵਾਪਰੀ ਹੈ।
ਮ੍ਰਿਤਕ ਦੀ ਪਛਾਣ ਅਜੇ ਜਨਤਕ ਨਹੀਂ ਕੀਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਤੇ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।
(For more news apart from 'Punjabi youth shot dead in Canada news in punjabi ' , stay tuned to Rozana Spokesman)