ਵੱਡੀ ਖ਼ਬਰ: ਗੈਂਗਸਟਰ ਸੁੱਖਾ ਦੁੱਨੇਕੇ ਦਾ ਕੈਨੇਡਾ 'ਚ ਗੋਲੀਆਂ ਮਾਰ ਕੇ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਸੁੱਖਾ ਦੁੱਨੇਕੇ 'ਤੇ ਪੰਜਾਬ 'ਚ ਵੀ ਦਰਜ ਹਨ ਕਈ ਅਪਰਾਧਿਕ ਮਾਮਲੇ

photo

 

 ਮੁਹਾਲੀ: ਭਾਰਤ-ਕੈਨੇਡਾ ਵਿਚਾਲੇ ਤਣਾਅ ਦਰਮਿਆਨ ਕੈਨੇਡਾ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਗੈਂਗਸਟਰ ਸੁੱਖਾ ਦੁੱਨੇਕੇ ਦੀ ਕੈਨੇਡਾ 'ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਕੈਨੇਡਾ 'ਚ ਗੈਂਗਵਾਰ ਦੇ ਚੱਲਦਿਆਂ ਗੋਲੀਆਂ ਮਾਰੀਆਂ ਗਈਆਂ ਹਨ। ਉਸ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼, ਲੁੱਟ-ਖੋਹ, ਚੋਰੀ, ਡਕੈਤੀ, ਅਗਵਾ ਅਤੇ ਫਿਰੌਤੀ ਦੇ ਅਨੇਕਾ ਕੇਸ ਦਰਜ ਹਨ।

ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ: ਨਹਿਰ 'ਚ ਬਸ ਡਿੱਗਣ ਵਾਲੇ ਮਾਮਲੇ 'ਚ ਥਾਂਦੇਵਾਲਾ ਹੈਡ ਤੋਂ ਇਕ ਹੋਰ ਲਾਸ਼ ਬਰਾਮਦ

ਪੰਜਾਬ ਤੋਂ 2017 'ਚ ਜਾਅਲੀ ਪਾਸਪੋਰਟ ਬਣਾ ਕੇ ਕੈਨੇਡਾ ਫਰਾਰ ਹੋਏ A ਕੈਟਾਗਰੀ ਦੇ ਗੈਂਗਸਟਰ ਸੁਖਦੁਲ ਸਿੰਘ ਗਿੱਲ ਉਰਫ਼ ਸੁੱਖਾ ਦੁੱਨੇਕੇ ਦਾ ਕਤਲ ਕਰ ਦਿੱਤਾ ਗਿਆ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਸੁੱਖਾ ਦੁਨੇਕੇ ਨੂੰ ਕੈਨੇਡਾ ਦੇ ਵਿਨੀਪੈਗ 'ਚ ਗੋਲੀਆਂ ਮਾਰੀਆਂ ਗਈਆਂ ਹਨ। ਗੋਲੀਆਂ ਲੱਗਣ  ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਹ 41 ਅੱਤਵਾਦੀਆਂ ਅਤੇ ਗੈਂਗਸਟਰਾਂ ਦੀ ਸੂਚੀ ਵਿੱਚ ਸ਼ਾਮਲ ਸੀ, ਜਿਸ ਨੂੰ ਐੱਨ.ਆਈ.ਏ. ਨੇ ਵੀ ਜਾਰੀ ਕੀਤਾ ਸੀ। ਕੈਨੇਡਾ ਵਿੱਚ ਖਾਲਿਸਤਾਨੀ ਨਿੱਝਰ ਤੋਂ ਬਾਅਦ ਇਹ ਦੂਜੀ ਵੱਡੀ ਘਟਨਾ ਹੈ।

ਇਹ ਵੀ ਪੜ੍ਹੋ: ਲੁਧਿਆਣਾ-ਦੋਰਾਹਾ ਹਾਈਵੇ 'ਤੇ ਟਰੱਕ ਦੀ ਟੱਕਰ ਵੱਜਣ ਤੋਂ ਬਾਅਦ ਰੇਲਿੰਗ 'ਤੇ ਚੜੀ ਕਾਰ  

ਮਿਲੀ ਜਾਣਕਾਕੀ ਅਨੁਸਾਰ ਉਹ ਮੋਗਾ ਜ਼ਿਲ੍ਹੇ ਦੇ ਪਿੰਡ ਦੁੱਨੇਕੇ ਦਾ ਰਹਿਣ ਵਾਲਾ ਸੀ। ਇਸੇ ਲਈ ਉਹ ਆਪਣੇ ਨਾਂ ਪਿੱਛੇ ਦੁੱਨੇਕੇ ਜੋੜਦਾ ਹੈ। ਉਸ 'ਤੇ ਇਕ ਲੱਖ ਰੁਪਏ ਦਾ ਇਨਾਮ ਹੈ। ਸੁੱਖਾ ਦੁੱਨੇਕੇ ਕੁਝ ਸਮਾਂ ਪਹਿਲਾਂ ਜਾਅਲੀ ਪਾਸਪੋਰਟ ਬਣਾ ਕੇ ਵਿਦੇਸ਼ ਭੱਜ ਗਿਆ ਸੀ।