ਚੰਗੇ ਭਵਿੱਖ ਲਈ ਇਟਲੀ ਗਏ ਪੰਜਾਬੀ ਨੌਜਵਾਨ ਦਾ ਕਤਲ
ਘਰ ਦਾ ਇਕੱਲਾ ਮੈਂਬਰ ਸੀ ਕਮਾਉਣ ਵਾਲਾ
Murder of a Punjabi youth who went to Italy for a better future
ਜਲੰਧਰ: ਅੱਜ ਦੇ ਦੌਰ ਵਿਚ ਹਰ ਕੋਈ ਵਿਦੇਸ਼ ਜਾਣਾ ਚਾਹੁੰਦਾ ਹੈ। ਮੁੰਡਾ ਹੋਵੇ ਜਾਂ ਕੁੜੀ ਲੱਖਾਂ ਰੁਪਏ ਖਰਚ ਕਰ ਕੇ ਵਿਦੇਸ਼ਾਂ ਵਿਚ ਹੀ ਪੱਕੇ ਹੋਣਾ ਚਾਹੁੰਦੇ ਹਨ ਪਰ ਉਹਨਾਂ ਨੂੰ ਨਹੀਂ ਪਤਾ ਹੁੰਦਾ ਬਾਹਰ ਉਹਨਾਂ ਨਾਲ ਕੀ ਅਣਹੋਣੀ ਵਾਪਰ ਜਾਵੇ। ਅਜਿਹਾ ਹੀ ਮਾਮਲਾ ਇਟਲੀ ਤੋਂ ਸਾਹਮਣੇ ਆਇਆ ਹੈ। ਜਿਥੇ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਕਤਲ ਦੀ ਇਸ ਵਾਰਦਾਤ ਨੂੰ ਪੰਜਾਬੀਆਂ ਨੌਜਵਾਨਾਂ ਨੇ ਹੀ ਅੰਜਾਮ ਦਿੱਤਾ।
ਮ੍ਰਿਤਕ ਨੌਜਵਾਨ ਦੀ ਪਹਿਚਾਣ ਸਤਵੰਤ ਸਿੰਘ (27) ਸਾਲ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਤੇ ਮ੍ਰਿਤਕ ਸਤਵੰਤ ਸਿਰ ਹੀ ਘਰ ਦੀਆਂ ਜ਼ਿੰਮੇਵਾਰੀਆਂ ਸਨ। ਜਿਸ ਲਈ ਉਹ ਵਿਦੇਸ਼ ਗਿਆ ਸੀ। ਮ੍ਰਿਤਕ ਨੌਜਵਾਨ ਜ਼ਿਲ੍ਹਾ ਜਲੰਧਰ ਦਾ ਰਹਿਣ ਵਾਲਾ ਸੀ।