Punjabi Die In UK: ਯੂ.ਕੇ. ’ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ

ਏਜੰਸੀ

ਖ਼ਬਰਾਂ, ਪੰਜਾਬੀ ਪਰਵਾਸੀ

2 ਮਹੀਨੇ ਪਹਿਲਾਂ ਹੀ ਗਿਆ ਸੀ ਨੌਜਵਾਨ

Punjabi youth dies under suspicious circumstances in UK

 

Punjabi Die In UK: ਭਵਾਨੀਗੜ੍ਹ ਦੇ ਨੇੜਲੇ ਪਿੰਡ ਸੰਤੋਖਪੁਰਾ ਦੇ ਨੌਜਵਾਨ ਹਰਮਨਪ੍ਰੀਤ ਸਿੰਘ ਦੀ ਯੂ.ਕੇ. ਵਿੱਚ ਸ਼ੱਕੀ ਹਾਲਾਤ ਵਿੱਚ ਮੌਤ ਹੋਣ ਦਾ ਦੁਖ਼ਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ।

ਭੁਪਿੰਦਰ ਸਿੰਘ ਵਾਸੀ ਸੰਤੋਖਪੁਰਾ ਨੇ ਦੱਸਿਆ ਕਿ ਉਸ ਦਾ ਪੁੱਤਰ ਹਰਮਨਪ੍ਰੀਤ ਸਿੰਘ 2 ਕੁ ਮਹੀਨੇ ਪਹਿਲਾਂ ਯੂ.ਕੇ. ਗਿਆ ਸੀ ਅਤੇ ਉਸ ਦੀ ਪਤਨੀ ਵੀ ਯੂ.ਕੇ. ਵਿਚ ਹੀ ਹੈ। ਇਸੇ ਦੌਰਾਨ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਹਰਮਨਪ੍ਰੀਤ ਸਿੰਘ ਦੀ ਯੂ.ਕੇ. ਵਿੱਚ ਆਪਣੀ ਰਿਹਾਇਸ਼ ਵਿੱਚ ਹੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ।

ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਥਾਣਾ ਬਾਲੀਆਂ ਵਿੱਚ ਸੂਚਨਾ ਦੇ ਦਿੱਤੀ ਗਈ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਯੂ.ਕੇ. ਸਰਕਾਰ ਨਾਲ ਰਾਬਤਾ ਕਾਇਮ ਕਰ ਕੇ ਉਨ੍ਹਾਂ ਦੇ ਪੁੱਤਰ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾਵੇ ਅਤੇ ਹਰਮਨਪ੍ਰੀਤ ਸਿੰਘ ਦੀ ਦੇਹ ਵਾਪਸ ਲਿਆਂਦੀ ਜਾਵੇ ਤਾਂ ਜੋ ਉਹ ਉਸ ਨੂੰ ਅੰਤਿਮ ਵਾਰ ਦੇਖ ਸਕਣ।

ਇਸੇ ਦੌਰਾਨ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਇਸ ਘਟਨਾ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਉਹ ਪੀੜਤ ਪਰਿਵਾਰ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣਗੇ।