ਉੱਤਰ ਪ੍ਰਦੇਸ਼ 'ਚ ਵੱਡਾ ਸੜਕ ਹਾਦਸਾ, ਬਰਾਤੀਆਂ ਨਾਲ ਭਰੀ ਬੋਲੈਰੋ ਟਰੱਕ ਨਾਲ ਟਕਰਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

8 ਲੋਕਾਂ ਦੀ ਗਈ ਜਾਨ

Major road accident in Uttar Pradesh, collision with a Bolero truck full of passengers

 

ਸਿਧਾਰਥਨਗਰ: ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਜ਼ਿਲ੍ਹੇ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ। ਜੋਗੀਆ ਕੋਤਵਾਲੀ ਖੇਤਰ ਦੇ ਨੌਗੜ੍ਹ ਬਾਂਸੀ ਰੋਡ 'ਤੇ ਸਥਿਤ ਪਿੰਡ ਕਾਤਿਆ ਕੋਲ ਦੇਰ ਰਾਤ ਬੋਲੈਰੋ ਨੇ ਸੜਕ ਦੇ ਕਿਨਾਰੇ ਖੜ੍ਹੇ ਖਰਾਬ ਟਰੱਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ  8 ਬਰਾਤੀਆਂ ਦੀ ਮੌਤ ਹੋ ਗਈ ਅਤੇ ਚਾਰ ਜ਼ਖ਼ਮੀ ਹੋ ਗਏ। ਟੱਕਰ ਇੰਨੀ ਤੇਜ਼ ਸੀ ਕਿ ਬੋਲੈਰੋ ਦੇ ਪਰਖੱਚੇ ਉਡ ਗਏ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।

 

ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਮ੍ਰਿਤਕਾਂ ਦੇ ਘਰ 'ਚ ਹਫੜਾ-ਦਫੜੀ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ੋਹਰਤਗੜ੍ਹ ਥਾਣਾ ਖੇਤਰ ਦੇ ਪਿੰਡ ਮਾਹਲਾ ਤੋਂ ਸ਼ਨੀਵਾਰ ਨੂੰ ਬੰਸੀ ਕੋਤਵਾਲੀ ਖੇਤਰ ਦੇ ਇੱਕ ਪਿੰਡ ਬਰਾਤ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਬਰਾਤੀ ਪ੍ਰੋਗਰਾਮ ਖਤਮ ਕਰਕੇ ਘਰ ਪਰਤ ਰਹੇ ਸਨ।
ਉਹ ਅਜੇ ਜੋਗੀਆ ਕੋਤਵਾਲੀ ਖੇਤਰ ਦੇ ਨੌਗੜ੍ਹ ਬੰਸੀ ਰੋਡ 'ਤੇ ਸਥਿਤ ਪਿੰਡ ਕਾਤਿਆ ਕੋਲ ਹੀ ਪਹੁੰਚੇ ਸਨ ਕਿ ਉਹਨਾਂ ਦੀ ਕਾਰ ਸੜਕ ਦੇ ਕਿਨਾਰੇ ਖੜ੍ਹੇ ਇਕ ਟਰੱਕ ਨਾਲ ਟਕਰਾ ਗਈ।

ਟੱਕਰ ਇੰਨੀ ਤੇਜ਼ ਸੀ ਕਿ ਬੋਲੈਰੋ ਦੇ ਪਰਖੱਚੇ ਉੱਡ ਗਏ। ਹਾਦਸੇ ਦੀ ਤੇਜ਼ ਆਵਾਜ਼ ਸੁਣ ਕੇ ਪਿੰਡ ਵਾਸੀ ਮੌਕੇ 'ਤੇ ਪਹੁੰਚ ਗਏ। ਇਸ ਤੋਂ ਬਾਅਦ ਮਾਮਲੇ ਦੀ ਸੂਚਨਾ ਥਾਣਾ ਜੋਗੀਆ ਕੋਤਵਾਲੀ ਦੀ ਪੁਲਿਸ ਨੂੰ ਦਿੱਤੀ ਗਈ। ਸੂਚਨਾ 'ਤੇ ਪਹੁੰਚੀ ਪੁਲਿਸ ਅਤੇ ਪਿੰਡ ਵਾਸੀਆਂ ਨੇ ਕਿਸੇ ਤਰ੍ਹਾਂ ਸਾਰਿਆਂ ਨੂੰ ਬਾਹਰ ਕੱਢਿਆ।

 

ਦੱਸਿਆ ਜਾ ਰਿਹਾ ਹੈ ਕਿ ਬੋਲੈਰੋ 'ਚ ਕੁੱਲ 11 ਲੋਕ ਸਵਾਰ ਸਨ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸਿਧਾਰਥਨਗਰ ਜ਼ਿਲ੍ਹੇ 'ਚ ਸੜਕ ਹਾਦਸੇ 'ਚ 8 ਲੋਕਾਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਮੁੱਖ ਮੰਤਰੀ ਨੇ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦਾ ਢੁੱਕਵਾਂ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ