ਪੰਜਾਬ ਦੇ ਪੁੱਤ ਨੇ ਕੈਨੇਡਾ 'ਚ ਚਮਕਾਇਆ ਨਾਂ, ਗੋਰਿਆਂ ਦੀ ਅੰਡਰ-18 ਹਾਕੀ ਟੀਮ ਦਾ ਬਣਿਆ ਕਪਤਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਪਰਿਵਾਰ ਨੂੰ ਆਪਣੇ ਪੁੱਤ 'ਤੇ ਮਾਣ

photo

 

ਗੁਰਦਾਸਪੁਰ : ਪੰਜਾਬੀ ਜਿੱਤੇ ਵੀ ਜਾਂਦੇ ਨੇ ਆਪਣੀ ਮਿਹਨਤ ਨਾਲ ਕੰਮ ਕਰ ਕੇ ਬੁਲੰਦੀਆਂ ਹਾਸਲ ਕਰ ਲੈਂਦੇ ਹਨ। ਪਿਛਲੇ ਕੁੱਝ ਦਿਨਾਂ ਵਿਚ ਕਈ ਭਾਰਤੀਆਂ ਅਤੇ ਪੰਜਾਬੀਆਂ ਨੇ ਵਿਦੇਸ਼ਾਂ ਵਿਚ ਜਾ ਕੇ ਆਪਣੀ ਮਿਹਨਤ ਦੇ ਝੰਡੇ ਗੱਡੇ ਹਨ। ਅਜਿਹੀ ਹੀ ਮਾਣਮੱਤੀ ਪ੍ਰਾਪਤੀ ਪੰਜਾਬ ਦੇ ਰਹਿਣ ਵਾਲੇ ਪੁੱਤ ਨੇ ਹਾਸਲ ਕੀਤੀ।

 

ਗੁਰਦਾਸਪੁਰ ਦੇ ਸੁਖਮਨਪ੍ਰੀਤ ਸਿੰਘ ਨੇ ਕੈਨੇਡਾ ਵਿੱਚ ਅੰਡਰ ਹਾਕੀ ਟੀਮ ਦਾ ਕਪਤਾਨ ਬਣ ਕੇ ਪੂਰੇ ਪੰਜਾਬ ਦਾ ਨਾਂ ਰੋਸ਼ਨ ਕੀਤਾ ਹੈ। ਇਸ ਨਾਲ ਉਸ ਦੇ ਪਰਿਵਾਰ ਦੇ ਨਾਲ ਪੂਰਾ ਜ਼ਿਲ੍ਹਾ ਮਾਣ ਮਹਿਸੂਸ ਕਰ ਰਿਹਾ ਹੈ ਕਿ ਇੱਕ ਪੰਜਾਬੀ ਮੁੰਡਾ ਗੋਰਿਆਂ ਦੀ ਹਾਕੀ ਟੀਮ ਦਾ ਕਪਤਾਨ ਬਣਾਇਆ ਗਿਆ ਹੈ।

 

 

 ਸੁਖਮਨਪ੍ਰੀਤ ਸਿੰਘ  ਦੇ ਪਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਇਹ  ਉਹਨਾਂ ਦੇ ਪੁੱਤ ਨੂੰ ਕੈਨੇਡਾ ਵਿੱਚ ਹੋਣ ਜਾ ਰਹੀ ਫੀਲਡ ਹਾਕੀ ਨੈਸ਼ਨਲ ਚੈਂਪੀਅਨਸ਼ਿਪ (ਅੰਡਰ 18 ਸਾਲ) ਲਈ ਕੈਨੇਡਾ ਦੇ ਸੂਬੇ ਬ੍ਰਿਟਿਸ ਕੋਲੰਬੀਆ ਦੀ ਟੀਮ ਦਾ ਕਪਤਾਨ ਬਣਾਇਆ ਗਿਆ ਹੈ, ਜਿਸ ਨਾਲ ਉਸ ਦੀ ਜ਼ਿੰਮੇਵਾਰੀ ਹੋਰ ਵੱਧ ਗਈ ਹੈ। ਇਹ ਟੂਰਨਾਮੈਂਟ ਬ੍ਰਿਟਿਸ ਕੋਲੰਬੀਆ ਦੇ ਪੰਜਾਬੀ ਆਬਾਦੀ ਵਾਲੇ ਸ਼ਹਿਰ ਸਰੀ ਵਿਖੇ 30 ਜੁਲਾਈ ਤੋ 3 ਅਗਸਤ ਤੱਕ ਚੱਲੇਗਾ।