Punjabi Dead In Dubai: ਰੋਜ਼ੀ ਰੋਟੀ ਕਮਾਉਣ ਦੁਬਈ ਗਏ ਪੰਜਾਬੀ ਨੌਜਵਾਨ ਦੀ ਮੌਤ

ਏਜੰਸੀ

ਖ਼ਬਰਾਂ, ਪੰਜਾਬੀ ਪਰਵਾਸੀ

Punjabi Dead In Dubai:14 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼

Death of Punjabi youth who went to Dubai to earn daily bread

 

Punjabi Dead In Dubai: ਗੁਰਦਾਸਪੁਰ ਦੇ ਪਿੰਡ ਅਹਿਮਦਾਬਾਦ ਦੇ ਰਹਿਣ ਵਾਲੇ 39 ਸਾਲਾਂ ਨੌਜਵਾਨ ਸੁਖਵਿੰਦਰ ਸਿੰਘ ਦੀ ਵਿਦੇਸ਼ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਸੁਖਵਿੰਦਰ ਆਪਣੇ ਪਰਿਵਾਰ ਲਈ ਰੋਜ਼ੀ ਰੋਟੀ ਕਮਾਉਣ 14 ਮਹੀਨੇ ਪਹਿਲਾਂ ਹੀ ਸਾਰਜਾਹ ਗਿਆ ਸੀ। ਉੱਥੇ ਉਸ ਦੀ ਅਚਾਨਕ ਮੌਤ ਹੋ ਗਈ। ਪਰਿਵਾਰਿਕ ਮੈਂਬਰਾਂ ਦਾ ਪਿੱਛੇ ਰੋ-ਰੋ ਬੁਰਾ ਹਾਲ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਸ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਿੱਚ ਮਦਦ ਕੀਤੀ ਜਾਵੇ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੁਖਵਿੰਦਰ ਸਿੰਘ ਦੀ ਪਤਨੀ ਅਤੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਸਵੇਰੇ ਫੋਨ ਆਇਆ ਸੀ ਕਿ ਸੁਖਵਿੰਦਰ ਸਿੰਘ ਸਿੰਘ ਨੂੰ ਖੂਨ ਦੀ ਉਲਟੀ ਆਈ ਹੈ। ਜਿਸ ਨੂੰ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।

ਸੁਖਵਿੰਦਰ ਸਿੰਘ ਆਪਣੇ ਪਿੱਛੇ ਦੋ ਛੋਟੇ ਬੱਚੇ ,ਪਤਨੀ ਅਤੇ ਵਿਧਵਾ ਮਾਂ ਨੂੰ ਛੱਡ ਗਿਆ ਹੈ। ਉਹਨਾਂ ਦੱਸਿਆ ਕਿ ਸੁਖਵਿੰਦਰ ਸਿੰਘ ਇੱਕ ਬਹੁਤ ਹੀ ਮਿਹਨਤੀ ਅਤੇ ਇਮਾਨਦਾਰ ਨੌਜਵਾਨ ਸੀ ਅਤੇ ਰੋਜ਼ੀ ਰੋਟੀ ਕਮਾਉਣ ਵਾਸਤੇ ਵਿਦੇਸ਼ ਗਿਆ ਹੋਇਆ ਸੀ। 

ਉਹਨਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸੁਖਵਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਵਿਦੇਸ਼ ਤੋਂ ਛੇਤੀ ਤੋਂ ਛੇਤੀ ਭਾਰਤ ਲਿਆਂਦਾ ਜਾਵੇ ਤਾਂ ਜੋ ਪਰਿਵਾਰਿਕ ਮੈਂਬਰ ਉਸ ਦਾ ਅੰਤਿਮ ਰਸਮਾਂ ਅਨੁਸਾਰ ਸਸਕਾਰ ਕਰ ਸਕਣ। ਇਸ ਦੁੱਖਦਾਈ ਖ਼ਬਰ ਦੇ ਨਾਲ ਪੂਰੇ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਫੈਲ ਗਈ।