ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਮਾਪਿਆਂ ਦਾ ਸੀ ਇਕਲੌਤਾ ਪੁੱਤਰ

Punjabi youth killed in road accident

 

ਕਪੂਰਥਲਾ : ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

 

 

ਅਜਿਹਾ ਹੀ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਜਿਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਗਈ।  ਜਾਣਕਾਰੀ  ਅਨੁਸਾਰ 
 ਆਇਓਵਾ ਨੇੜੇ ਇੰਟਰਸਟੇਟ 80 'ਤੇ ਐਤਵਾਰ ਤੜਕੇ ਦੋ ਵਾਹਨਾਂ ਦੀ ਟੱਕਰ ਵਿੱਚ ਕੈਲੀਫੋਰਨੀਆ ਦੇ ਇੱਕ ਟਰੱਕ ਡਰਾਈਵਰ ਦੀ ਮੌਤ ਹੋ ਗਈ ਅਤੇ ਚਾਰ ਓਮਾਹਾ ਨਿਵਾਸੀ ਜ਼ਖਮੀ ਹੋ ਗਏ।

ਇਸ ਘਟਨਾ ਵਿਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜੱਸੀ ਸੂਦ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਟਰੱਕ ਡਰਾਈਵਰ ਜੱਸੀ ਸੂਦ ਨੇ ਸੀਟ ਬੈਲਟ ਨਹੀਂ ਲਗਾਈ ਹੋਈ ਸੀ, ਜਿਸ ਕਾਰਨ ਹਾਦਸੇ ਸਮੇਂ ਉਹ ਟਰੱਕ ਤੋਂ ਅੰਸ਼ਕ ਤੌਰ 'ਤੇ ਬਾਹਰ ਆ ਗਿਆ ਸੀ। ਮ੍ਰਿਤਕ ਨੌਜਵਾਨ ਕਪੂਰਥਲਾ ਦੇ ਪਿੰਡ ਸਿੱਧਵਾਂ ਦਾ ਰਹਿਣ ਵਾਲਾ ਸੀ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ।