ਕੈਨੇਡਾ 'ਚ ਪੰਜਾਬੀ ਮੁੰਡਿਆਂ ਨੇ ਬੰਦਾ ਅਗ਼ਵਾ ਕਰ ਕੇ ਮੰਗੇ 2 ਲੱਖ ਡਾਲਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਪੀਲ ਰੀਜਨਲ ਪੁਲਿਸ ਨੇ 2 ਨੂੰ ਕੀਤਾ ਗ੍ਰਿਫ਼ਤਾਰ

Punjabi boys kidnap man in Canada, demand $200,000

ਬਰੈਂਪਟਨ : ਕੈਨੇਡਾ ਦੇ ਓਂਟਾਰੀਓ ਸੂਬੇ ਵਿਚ ਸਥਿਤ ਬਰੈਂਪਟਨ ਵਿਚ ਇਕ ਸਨਸਨੀਖੇਜ਼ ਅਗ਼ਵਾ ਦੇ ਮਾਮਲੇ ਵਿਚ ਪੀਲ ਰੀਜਨਲ ਪੁਲਿਸ ਨੇ 2 ਪੰਜਾਬੀ ਮੁੰਡਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ’ਤੇ ਇਕ ਵਿਅਕਤੀ ਨੂੰ ਅਗ਼ਵਾ ਕਰ ਕੇ ਉਸ ਨੂੰ ਛੱਡਣ ਦੇ ਬਦਲੇ 2 ਲੱਖ ਅਮਰੀਕੀ ਡਾਲਰ ਦੀ ਫਿਰੌਤੀ ਮੰਗਣ ਦਾ ਦੋਸ਼ ਹੈ।

ਪੁਲਿਸ ਮੁਤਾਬਕ ਇਹ ਘਟਨਾ 6 ਨਵੰਬਰ 2025 ਦੀ ਸ਼ਾਮ ਨੂੰ ਵਾਪਰੀ ਸੀ, ਜਦੋਂ ਇਕ ਵਿਅਕਤੀ ਨੇ ਅਪਣੇ ਦੋਸਤ ਦੇ ਅਗ਼ਵਾ ਹੋਣ ਬਾਰੇ ਸੂਚਨਾ ਦਿਤੀ। ਜਾਂਚ ਵਿਚ ਸਾਹਮਣੇ ਆਇਆ ਕਿ ਮੁਲਜ਼ਮਾਂ ਨੇ ਪੀੜਤ ਨੂੰ ਛੱਡਣ ਲਈ ਵੱਡੀ ਰਕਮ ਦੀ ਮੰਗ ਕੀਤੀ ਸੀ ਅਤੇ ਪੈਸੇ ਨਾ ਦੇਣ ਦੀ ਸੂਰਤ ਵਿਚ ਉਸ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਦਿਤੀ ਸੀ।

ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਲੋਕੇਸ਼ਨ ਟਰੇਸ ਕੀਤੀ ਅਤੇ ਪੀੜਤ ਨੂੰ ਸੁਰੱਖਿਅਤ ਬਰਾਮਦ ਕਰ ਲਿਆ। ਗ੍ਰਿਫ਼ਤਾਰੀ ਦੌਰਾਨ ਮੌਕੇ ਤੋਂ ਇਕ 0.45 ਕੈਲੀਬਰ ਦੀ ਪਿਸਤੌਲ ਵੀ ਬਰਾਮਦ ਕੀਤੀ ਗਈ। ਇਸ ਤੋਂ ਬਾਅਦ 13 ਫ਼ਰਵਰੀ 2026 ਨੂੰ ਕੀਤੀ ਗਈ ਛਾਪੇਮਾਰੀ ਦੌਰਾਨ ਪੁਲਿਸ ਨੂੰ ਇਕ ਲੋਡਿਡ ਮੈਗਜ਼ੀਨ ਅਤੇ ਇਕ ਰਾਈਫਲ ਮੈਗਜ਼ੀਨ ਵੀ ਮਿਲੀ ਹੈ।

ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ। ਜਿਨ੍ਹਾਂ ਵਿਚੋਂ ਹਰਕੀਰਤ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ ਹਸਨਪ੍ਰੀਤ ਸਿੰਘ ਦੀ ਅਜੇ ਪੁਲਿਸ ਭਾਲ ਕਰ ਰਹੀ ਹੈ। ਪੁਲਿਸ ਨੇ ਉਸ ਵਿਰੁਧ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿਤਾ ਹੈ।