ਦੁਖ਼ਦ ਖਬਰ: ਦੋ ਪੰਜਾਬੀਆਂ ਦੀ ਇਟਲੀ 'ਚ ਡੁੱਬਣ ਕਾਰਨ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਸਥਾਨਕ ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਕੀਤੀਆਂ ਬਰਾਮਦ

Tragic news: Two Punjabis drown in Italy

ਜਲੰਧਰ:  ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

ਅਜਿਹਾ ਹੀ ਮਾਮਲਾ ਇਟਲੀ ਤੋਂ ਸਾਹਮਣੇ ਆਇਆ ਹੈ  ਜਿਥੇ ਦੋ ਪੰਜਾਬੀਆਂ ਦੀ ਪਾਣੀ ਵਿਚ ਡੁੱਬਣ ਨਾਲ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਇਟਲੀ ਵੱਸੇ ਪਰਿਵਾਰ ਦੀ ਧੀ ਸਾਕਸ਼ੀ ਪਨੇਸਰ ਅਤੇ ਇਕ ਹੋਰ ਭਾਰਤੀ ਨੌਜਵਾਨ ਦੀ ਕਰੇਮਾ ਸ਼ਹਿਰ ਦੇ ਨਜ਼ਦੀਕ ਨਹਿਰ ਵਿਚ ਡੁੱਬਣ ਕਾਰਨ ਮੌਤ ਹੋ ਗਈ। 

 

 ਮਿਲੀ ਜਾਣਕਾਰੀ ਮੁਤਾਬਕ ਉੱਥੋਂ ਦੀ ਸਥਾਨਕ ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ ਅਤੇ ਤਫ਼ਤੀਸ਼ ਕੀਤੀ ਜਾ ਰਹੀ ਹੈ ਕਿ ਕਿਵੇਂ ਡੁੱਬਣ ਕਾਰਨ  ਇਹਨਾਂ ਦੀ ਮੌਤ ਹੋਈ ਹੈ। ਇਹ ਦੁਖਦ ਘਟਨਾ ਸੋਮਵਾਰ ਦੀ ਦੱਸੀ ਜਾ ਰਹੀ ਹੈ।

 ਇਹ ਵੀ ਪੜ੍ਹੋ:  ਦੂਜੇ ਧਰਮ ਦੇ ਨੌਜਵਾਨ ਨਾਲ ਵਿਆਹ ਕਰਵਾਉਣ ’ਤੇ ਕੁੜੀ ਦਾ ਸਿਰ ਮੁੰਨਿਆ, ਤਿੰਨ ਗ੍ਰਿਫ਼ਤਾਰ