ਪੰਜਾਬੀ ਨੌਜਵਾਨ ਦੀ ਕੈਲੀਫੋਰਨੀਆ ‘ਚ ਸੜਕ ਹਾਦਸੇ 'ਚ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਪਿਛਲੇ ਸਾਲ ਹੋਈ ਸੀ ਵੱਡੇ ਭਰਾ ਦੀ ਮੌਤ

Punjabi youth died in a road accident in California


 

ਭੋਗਪੁਰ: ਵਿਦੇਸ਼ਾਂ ਤੋਂ ਹਰ ਰੋਜ਼ ਪੰਜਾਬੀਆਂ ਦੀਆਂ ਮੌਤਾਂ ਹੋਣ ਦੀਆਂ ਖਬਰਾਂ ਮਿਲਦੀਆਂ ਹਨ। ਅਜਿਹੀ ਹੀ ਖਬਰ ਕੈਲੀਫੋਰਨੀਆਂ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ  ਪੰਜਾਬੀ ਨੌਜਵਾਨ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ ਅਤੇ ਉਥੇ ਉਹ ਟਰੱਕ ਡਰਾਈਵਰ ਸੀ ਅਤੇ ਬੀਤੇ ਕੱਲ੍ਹ ਜਦੋਂ ਉਹ ਟਰੱਕ ਚਲਾ ਰਿਹਾ ਸੀ ਤੇ ਅਚਾਨਕ ਉਸ ਨੂੰ ਨੀਂਦ ਦੀ ਝਪਕੀ ਆ ਗਈ ਜਿਸ ਕਾਰਨ ਟਰੱਕ ਹਾਦਸਾਗ੍ਰਸਤ ਹੋ ਕੇ ਪਲਟ ਗਿਆ ਜਿਸ ਕਾਰਨ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ।

ਮ੍ਰਿਤਕ ਦੀ ਪਹਿਚਾਣ ਸਵਿੰਦਰਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਭੋਗਪੁਰ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਮ੍ਰਿਤਕ ਅਜੇ ਕੁਆਰਾ ਸੀ ਅਤੇ ਪਰਿਵਾਰ ਦਾ ਗੁਜ਼ਾਰਾ ਉਸ ਦੇ ਹੀ ਸਿਰ ‘ਤੇ ਚਲਦਾ ਸੀ ਅਤੇ ਸਵਿੰਦਰ ਜੀਤ ਸਿੰਘ ਦੀ ਮ੍ਰਿਤਕ ਦੇਹ ਕੈਲੀਫੋਰਨੀਆ ਪੁਲਿਸ ਨੇ ਆਪਣੀ ਕਸੱਟਡੀ ਵਿਚ ਲੈ ਲਈ ਹੈ।

ਪਰਿਵਾਰ ਵਲੋਂ ਸਰਕਾਰ ਕੋਲੋਂ ਇਹ ਹੀ ਮੰਗ ਰੱਖੀ ਜਾ ਰਹੀ ਹੈ ਕੀ ਮ੍ਰਿਤਕ ਦੇਹ ਨੂੰ ਪੰਜਾਬ ਭੇਜਿਆ ਜਾਵੇ । ਸਵਿੰਦਰਜੀਤ ਸਿੰਘ ਦੇ ਵੱਡੇ ਭਰਾ ਵਿੱਕੀ ਦੀ ਵੀ ਪਿਛਲੇ ਸਾਲ ਹੀ ਮੌਤ ਹੋ ਗਈ ਸੀ। ਇਕ ਸਾਲ ਵਿਚ ਦੋ ਜਵਾਨ ਪੁੱਤਰਾਂ ਦੀ ਮੌਤ ਨਾਲ ਪਰਿਵਾਰ ‘ਤੇ ਦੁਖਾਂ ਦਾ ਪਹਾੜ ‘ਟੁੱਟ ਗਿਆ ਹੈ।