ਸੈਨਾ ਦੇ ਤਿੰਨ ਜਵਾਨ ਹੋਏ ਕੋਰੋਨਾ ਦਾ ਸ਼ਿਕਾਰ, ਸੰਪਰਕ 'ਚ ਆਏ 28 ਜਾਣੇ ਕੁਆਰੰਟਾਈਨ 

ਏਜੰਸੀ

ਖ਼ਬਰਾਂ, ਪੰਜਾਬੀ ਪਰਵਾਸੀ

ਵੀਰਵਾਰ ਨੂੰ ਗੁਜਰਾਤ ਵਿਚ ਕੋਰੋਨਾ ਵਾਇਰਸ ਦੇ 217 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੰਕਰਮਿਤ ਲੋਕਾਂ ਦੀ ਗਿਣਤੀ 2624 ਹੋ ਗਈ ਹੈ

File Photo

ਨਵੀਂ ਦਿੱਲੀ - ਬਾਕੀ ਦੇਸ਼ਾਂ ਨਾਲੋਂ ਗੁਜਰਾਤ ਵਿਚ ਕੋਰੋਨਾ ਵਾਇਰਸ ਦਾ ਡਰ ਵੱਧਦਾ ਜਾ ਰਿਹਾ ਹੈ। ਇੱਥੋਂ ਦੇ ਬੜੌਦਾ ਸ਼ਹਿਰ ਵਿਚ ਫੌਜ ਦੇ ਤਿੰਨ ਜਵਾਨ ਵੀ ਕੋਰੋਨਾ ਦੇ ਸ਼ਿਕਾਰ ਹੋ ਗਏ ਹਨ। ਮੁੱਢਲੀ ਪੜਤਾਲ ਵਿਚ ਸੈਨਾ ਦੇ ਅਨੁਸਾਰ, ਤਿੰਨਾਂ ਜਵਾਨਾਂ ਨੂੰ ਏਟੀਐਮ ਬੂਥ ਰਾਹੀਂ ਸੰਕਰਮਿਤ ਹੋਣ ਦਾ ਖ਼ਦਸ਼ਾ ਹੈ ਕਿਉਂਕਿ ਤਿੰਨੋਂ ਨੌਜਵਾਨ ਇੱਕੋਂ ਹੀ ਦਿਨ ਇਕ ਹੀ  ਏਟੀਐਮ ਤੋਂ ਪੈਸੇ ਕਢਵਾਉਣ ਗਏ ਸਨ।

ਉਸ ਦੇ ਸੰਪਰਕ ਵਿਚ ਆਏ 28 ਵਿਅਕਤੀਆਂ ਨੂੰ ਵੀ ਕੁਆਰੰਟਾਈਨ ਕਰ ਦਿੱਤਾ ਗਿਆ ਹੈ। ਵੀਰਵਾਰ ਨੂੰ ਗੁਜਰਾਤ ਵਿਚ ਕੋਰੋਨਾ ਵਾਇਰਸ ਦੇ 217 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੰਕਰਮਿਤ ਲੋਕਾਂ ਦੀ ਗਿਣਤੀ 2624 ਹੋ ਗਈ ਹੈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਨਵੇਂ ਕੇਸ ਬੀਤੀ ਰਾਤ ਤੋਂ ਸਾਹਮਣੇ ਆਏ ਹਨ।

ਇਕੱਲੇ ਅਹਿਮਦਾਬਾਦ ਵਿਚ 151, ਸੂਰਤ ਵਿਚ 41, ਵਡੋਦਰਾ ਵਿਚ ਸੱਤ ਅਤੇ ਭਾਰੂਚ ਵਿਚ ਪੰਜ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਰਾਜ ਦੇ ਹੋਰਨਾਂ ਹਿੱਸਿਆਂ ਵਿਚ ਵੀ ਸੰਕਰਮਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਜੈਅੰਤੀ ਰਵੀ ਨੇ ਦੱਸਿਆ ਕਿ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 112 ਹੋ ਗਈ ਹੈ ਅਤੇ ਨੌਂ ਹੋਰ ਲੋਕਾਂ ਦੀ ਮੌਤ ਹੋ ਗਈ ਹੈ।

ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ 79 ਸੰਕਰਮਿਤ ਵਿਅਕਤੀ ਠੀਕ ਹੋ ਗਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਕਰੋਨਾ ਦਾ ਚੱਕਰ ਹੁਣ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ । ਇਸ ਭਿਆਨਕ ਮਹਾਂਮਾਰੀ ਕਾਰਨ ਹੁਣ ਤੱਕ ਕਈ ਲੋਕ ਆਪਣਿਆਂ ਨੂੰ ਗੁਆ ਚੁੱਕੇ ਹਨ। ਇਸੇ ਤਹਿਤ ਸਾਊਦੀ ਅਰਬ ਵਿਚ ਰਹਿੰਦੇ 11 ਭਾਰਤੀਆਂ ਦੀ ਕਰੋਨਾ ਵਾਇਰਸ ਦੇ ਕਾਰਨ ਮੌਤ ਹੋ ਗਈ ਹੈ।

ਭਾਰਤ ਕੋਲੋਂ ਮਿਲੀ ਜਾਣਕਾਰੀ ਅਨੁਸਾਰ 11 ਭਾਰਤੀਆਂ ਜਿਨ੍ਹਾਂ ਵਿਚ ਮਦੀਨਾਂ ਤੋਂ 4, ਮੱਕਾ ਤੋਂ 3, ਜੇਦਾਹ 2, ਅਤੇ ਰਿਆਦ-ਦੰਮ ਤੋਂ ਇਕ-ਇਕ ਵਿਅਕਤੀ ਦੀ ਕੋਰੋਨਾ ਵਾਇਰਸ ਦੇ ਕਾਰਨ ਮੌਤ ਹੋ ਗਈ ਹੈ। ਦੱਸ ਦਈਏ ਕਿ ਸਾਊਦੀ ਅਰਬ ਵਿਚ ਭਾਰਤੀ ਸੂਤਰ ਨੇ ਦੱਸਿਆ ਕਿ ਭਾਰਤ ਵਿਚ ਕੋਰੋਨਾ ਵਾਇਰਸ ਦੇ ਕਾਰਨ ਲਗਾਏ ਗਏ ਲੌਕਡਾਊਨ ਕਾਰਨ ਭਾਰਤ ਨੂੰ ਜਾਣ ਵਾਲੀਆਂ ਸਾਰੀਆਂ ਫਲਾਈਟਾਂ ਬੰਦ ਹਨ। 

ਇਸ ਕਰਕੇ ਅਜਿਹੇ ਸਮੇਂ ਵਿਚ ਭਾਰਤੀਆਂ ਨੂੰ ਕੱਢਣ ਦਾ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਦੁਨੀਆਂ ਦੇ ਵੱਡੇ-ਵੱਡੇ ਵਿਗਿਆਨੀਆਂ ਦੇ ਵੱਲੋਂ ਕੋਰੋਨਾ ਵਾਇਰਸ ਨੂੰ ਰੋਕਣ ਦੇ ਲਈ ਦਵਾਈ ਤਿਆਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਹਾਲੇ ਤੱਕ ਇਸ ਵਾਇਰਸ ਦੀ ਕੋਈ ਦਵਾਈ ਤਿਆਰ ਹੋ ਕੇ ਸਾਹਮਣੇ ਨਹੀਂ ਆਈ ਹੈ।