ਇਟਲੀ 'ਚ ਕੰਮ ਤੋਂ ਘਰ ਜਾ ਰਹੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਮੌਤ
ਕਰੀਬ 10 ਸਾਲ ਤੋਂ ਵਿਦੇਸ਼ ਰਹਿ ਰਿਹਾ ਸੀ ਮ੍ਰਿਤਕ
photo
ਅੰਮ੍ਰਿਤਸਰ: ਇਟਲੀ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਇਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸ਼ੈਰੀ ਪੁੱਤਰ ਹਰਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਅਪਣੇ ਕੰਮ ਤੋਂ ਵਾਪਸ ਘਰ ਜਾ ਰਿਹਾ ਸੀ ਕਿ ਅਚਾਨਕ ਉਸ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ।
ਮ੍ਰਿਤਕ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਈਸਾਪੁਰ ਦਾ ਰਹਿਣ ਵਾਲਾ ਸੀ। ਜਾਣਕਾਰੀ ਦਿੰਦਿਆਂ ਪ੍ਰਵਾਰ ਵਾਲਿਆਂ ਨੇ ਦਸਿਆ ਕਿ ਸਾਡਾ ਸਪੁੱਤਰ ਪਿਛਲੇ 10-12 ਸਾਲ ਤੋਂ ਇਟਲੀ ਵਿਚ ਰਹਿ ਰਿਹਾ ਸੀ ਅਤੇ ਕੰਮ ਤੋਂ ਵਾਪਸ ਆਉਂਦਿਆਂ ਉਸ ਦੀ ਕਾਰ ਦਾ ਐਕਸੀਡੈਂਟ ਹੋਣ ਨਾਲ ਮੌਕੇ ’ਤੇ ਮੌਤ ਹੋ ਗਈ। ਨੌਜਵਾਨ ਦੀ ਮੌਤ ਦੀ ਖ਼ਬਰ ਸੁਣ ਤੋਂ ਬਾਅਦ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ।