Bholath youth dies in America  ਭੁਲੱਥ ਦੇ ਨੌਜਵਾਨ ਦੀ ਅਮਰੀਕਾ ਵਿਚ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਦੋ ਸਾਲ ਪਹਿਲਾਂ ਚੰਗੇ ਭਵਿੱਖ ਲਈ ਗਿਆ ਸੀ ਵਿਦੇਸ਼

Bholath Sukhjit Singh dies in America News

Bholath Sukhjit Singh dies in America News : ਵਿਦੇਸ਼ 'ਚੋਂ ਹਰ ਰੋਜ਼ ਮੰਦਭਾਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਅਕਸਰ  ਵਿਦੇਸ਼ਾਂ ਵਿਚ ਰੋਜ਼ੀ ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਆਪਣੀ ਜਾਨ ਤੋਂ ਹੱਥ ਧੋ ਬੈਠਦੇ ਹਨ। ਅਜਿਹੀ ਹੀ ਮੰਦਭਾਗੀ ਖ਼ਬਰ ਅਮਰੀਕਾ ਤੋਂ ਸਾਹਮਣੇ ਆਈ ਹੈ, ਜਿਥੇ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸੁਖਜੀਤ ਸਿੰਘ ਉਰਫ਼ ਰੋਬੀ ਪੁੱਤਰ ਇੰਦਰਜੀਤ ਸਿੰਘ ਭਾਰਜ ਬਿੱਲੂ ਚੱਕੀ ਵਾਲੇ ਵਜੋਂ ਹੋਈ ਹੈ।

ਪਰਿਵਾਰਕ ਮੈਂਬਰਾਂ ਵਲੋਂ ਮਿਲੀ ਜਾਣਕਾਰੀ ਅਨੁਸਾਰ 27 ਸਾਲਾ ਨੌਜਵਾਨ ਸੁਖਜੀਤ ਸਿੰਘ ਭਾਰਜ ਦੋ ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਤੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਅਮਰੀਕਾ ਗਿਆ ਸੀ। ਜਿਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਭਲੱਥ ਦਾ ਰਹਿਣ ਵਾਲਾ ਸੀ। ਜ਼ਿਕਰਯੋਗ ਹੈ ਕਿ ਸੁਖਜੀਤ ਦੀ ਕੁਝ ਦਿਨ ਪਹਿਲਾਂ ਬਿਮਾਰ ਹੋਣ ਕਰਕੇ ਹਾਲਤ ਗੰਭੀਰ ਹੋ ਗਈ ਤੇ ਅਖ਼ੀਰ ਉਸ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਸੁਖਜੀਤ ਸਿੰਘ ਆਪਣੇ ਮਾਤਾ ਪਿਤਾ ਦਾ ਇਕਲੌਤਾ ਪੁੱਤਰ ਸੀ।

"(For more news apart from “Bholath Sukhjit Singh dies in America News , ” stay tuned to Rozana Spokesman.)