Canada News: ਕੈਨੇਡਾ ਦੇ ਕੈਲਗਰੀ ਵਿਚ ਪੰਜਾਬਣ ਦੀ ਮਿਲੀ ਲਾਸ਼, ਘਬਰਾਏ ਬਾਕੀ ਵਿਦਿਆਰਥੀ
25 ਸਾਲਾ ਮਨਪ੍ਰੀਤ ਕੌਰ ਵਜੋਂ ਹੋਈ ਹੈ ਮ੍ਰਿਤਕ ਦੀ ਪਛਾਣ
Punjabi girl deadboay found in Calgary News: ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਦੀਆਂ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਜਿਹੀ ਹੀ ਇਕ ਹੋਰ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੋਂ ਪੰਜਾਬਣ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਹ ਵੀ ਪੜ੍ਹੋ: Jaisalmer Plane Crash: ਰਾਜਸਥਾਨ ਦੇ ਜੈਸਲਮੇਰ 'ਚ ਵੱਡਾ ਹਾਦਸਾ, ਭਾਰਤੀ ਹਵਾਈ ਸੈਨਾ ਦਾ ਜਹਾਜ਼ ਹੋਇਆ ਕਰੈਸ਼
ਦੱਸ ਦੇਈਏ ਕਿ ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਇਲਾਕੇ ਉੱਤਰ ਪੂਰਬੀ ਕੈਲਗਰੀ ਵਿਚ ਇਕ ਨੌਜਵਾਨ ਮੁਟਿਆਰ ਦੀ ਸ਼ੱਕੀ ਹਾਲਾਤ ਵਿਚ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਕੌਰ 25 ਸਾਲਾਂ ਵਜੋ ਹੋਈ ਹੈ। ਪੁਲਿਸ ਦਾ ਮੰਨਣਾ ਹੈ ਕਿ ਮ੍ਰਿਤਕ ਦਾ ਸ਼ੱਕੀ ਹਾਲਤ ਵਿਚ ਕਤਲ ਕੀਤਾ ਗਿਆ ਹੈ। ਪੁਲਿਸ ਵਲੋਂ ਹਿਰਾਸਤ ਵਿਚ ਲਏ ਵਿਅਕਤੀ ਤੋਂ ਪੁੱਛਗਿੱਛ ਕਰਨ ਉਪਰੰਤ ਉਸ ਨੂੰ ਛੱਡ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: Uttar Pradesh News: ਹਸਪਤਾਲ ਦਾ ਬਿੱਲ ਨਾ ਦੇ ਸਕਣ 'ਤੇ ਹਸਪਤਾਲ ਮਾਲਕ ਨੇ ਮਾਸੂਮ ਦਾ ਢਾਈ ਲੱਖ ਰੁਪਏ 'ਚ ਕੀਤਾ ਸੌਦਾ
ਨੇੜੇ ਹੀ ਰਹਿੰਦੇ ਰੈੱਡਸਟੋਨ ਵਾਸੀ ਸਤਵੀਰ ਸਿੰਘ ਨੇ ਦੱਸਿਆ ਕਿ ਇਹ ਲੜਕੀ ਦੇ ਕਤਲ ਦੀ ਘਟਨਾ ਕਾਫੀ ਹੈਰਾਨ ਕਰਨ ਵਾਲੀ ਹੈ। ਉਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਸਵੇਰੇ ਉੱਠਿਆ ਤੇ ਬਾਹਰ ਆ ਕੇ ਵੇਖਿਆ ਕਿ ਪੁਲਿਸ ਦੀਆਂ ਕਾਰਾਂ ਖੜੀਆਂ ਸਨ। ਉਨ੍ਹਾਂ ਨੇ ਇੱਕ ਵਿਅਕਤੀ ਨੂੰ ਕਾਰ ਵਿੱਚ ਬਿਠਾਇਆ ਤੇ ਨਾਲ ਲੈ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਆਂਢ-ਗੁਆਂਢ ਵਿਚ ਅਜਿਹਾ ਕਦੇ ਨਹੀਂ ਹੋਇਆ। ਮੈਂ ਬਹੁਤ ਚਿੰਤਤ ਹਾਂ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Punjabi girl deadboay found in Calgary News, stay tuned to Rozana Spokesman)