Punjabi Dies In Dubai: ਦੋ ਮਹੀਨੇ ਪਹਿਲਾਂ ਦੁਬਈ ਗਏ ਪੰਜਾਬੀ ਨੌਜਵਾਨ ਦੀ ਮੌਤ

ਏਜੰਸੀ

ਖ਼ਬਰਾਂ, ਪੰਜਾਬੀ ਪਰਵਾਸੀ

Punjabi Dies In Dubai: ਬ੍ਰੇਨ ਹੈਮਰੇਜ ਤੋਂ ਪੀੜਤ ਸੀ ਮ੍ਰਿਤਕ

Death of Punjabi youth who went to Dubai two months ago

 

Punjabi Dies In Dubai: ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਅਜਿਹਾ ਹੀ ਇਕ ਹੋਰ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ। ਸੁਜਾਨਪੁਰ, ਹਮੀਰਪੁਰ ਦੇ ਇੱਕ ਨੌਜਵਾਨ ਦੀ ਦੁਬਈ ਵਿੱਚ ਬ੍ਰੇਨ ਹੈਮਰੇਜ ਕਾਰਨ ਮੌਤ ਹੋ ਗਈ। ਉਕਤ ਵਿਅਕਤੀ ਇਕ ਮਹੀਨਾ ਪਹਿਲਾਂ ਹੀ ਕਿਸੇ ਕੰਮ ਲਈ ਦੁਬਈ ਗਿਆ ਸੀ। ਦੇਹ ਅੱਜ ਦੁਬਈ ਤੋਂ ਹਵਾਈ ਜਹਾਜ਼ ਰਾਹੀਂ ਦਿੱਲੀ ਹਵਾਈ ਅੱਡੇ 'ਤੇ ਪਹੁੰਚੇਗੀ। ਮ੍ਰਿਤਕ ਦੇਹ ਨੂੰ ਲੈਣ ਲਈ ਪਰਿਵਾਰਕ ਮੈਂਬਰ ਦਿੱਲੀ ਪਹੁੰਚ ਗਏ ਹਨ।

ਮ੍ਰਿਤਕ ਦੇ ਰਿਸ਼ਤੇਦਾਰ ਸੰਤੋਸ਼ ਕੁਮਾਰ ਨੇ ਦੱਸਿਆ ਕਿ ਅਜੈ ਕੌਸ਼ਲ ਬਹੁਤ ਹੀ ਗਰੀਬ ਪਰਿਵਾਰ ਤੋਂ ਹੈ। ਉਹ ਆਪਣੇ ਪਿੱਛੇ ਪਤਨੀ ਅਤੇ 11 ਸਾਲ ਦਾ ਬੇਟਾ ਛੱਡ ਗਿਆ ਹੈ। ਜਦਕਿ ਦੋ ਭੈਣਾਂ ਵਿਆਹੀਆਂ ਹੋਈਆਂ ਹਨ। ਉਸ ਨੇ ਦੱਸਿਆ ਕਿ ਉਸ ਦੀ ਪਤਨੀ 5 ਮਹੀਨੇ ਦੀ ਗਰਭਵਤੀ ਹੈ।

ਪਰਿਵਾਰ ਦੀ ਹਾਲਤ ਖਰਾਬ ਹੋਣ ਕਾਰਨ ਅਜੈ ਇਸ ਸਾਲ 26 ਜੂਨ ਨੂੰ ਨੌਕਰੀ ਲਈ ਦੁਬਈ ਗਿਆ ਸੀ। ਸੰਤੋਸ਼ ਕੁਮਾਰ ਨੇ ਦੱਸਿਆ ਕਿ 28 ਜੁਲਾਈ ਨੂੰ ਉਸ ਦੀ ਮਾਂ ਨੂੰ ਕੰਪਨੀ ਤੋਂ ਫ਼ੋਨ ਆਇਆ ਕਿ ਅਜੈ ਦੀ ਤਬੀਅਤ ਖ਼ਰਾਬ ਹੋ ਗਈ ਹੈ ਅਤੇ ਉਸ ਦਾ ਅਪਰੇਸ਼ਨ ਕਰਵਾਉਣਾ ਪਵੇਗਾ। ਇਸ ਦੌਰਾਨ ਉਸ ਦੀ ਪਤਨੀ ਕੰਪਨੀ ਦੇ ਕਰਮਚਾਰੀਆਂ ਤੋਂ ਫੋਨ 'ਤੇ ਉਸ ਦੀ ਸਿਹਤ ਅਤੇ ਤੰਦਰੁਸਤੀ ਬਾਰੇ ਜਾਣਕਾਰੀ ਲੈਂਦੀ ਰਹੀ। 14 ਅਗਸਤ ਨੂੰ ਕੰਪਨੀ ਤੋਂ ਫੋਨ ਆਇਆ ਕਿ ਅਜੈ ਦੀ ਮੌਤ ਹੋ ਗਈ ਹੈ।