Punjabi Dead In Canada: 9 ਮਹੀਨੇ ਪਹਿਲਾਂ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
Punjabi Dead In Canada: 2 ਸਾਲ ਪਹਿਲਾਂ ਕੈਨੇਡਾ ਗਈ ਪਤਨੀ ਦੇ ਬੁਲਾਉਣ ’ਤੇ ਗਿਆ ਸੀ ਮ੍ਰਿਤਕ
Punjabi Dead In Canada: ਰੋਜ਼ੀ-ਰੋਟੀ ਕਮਾਉਣ ਵਿਦੇਸ਼ੀ ਧਰਤੀ 'ਤੇ ਪੰਜਾਬੀ ਨੌਜਵਾਨਾਂ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਦੀ ਗਿਣਤੀ ਦਿਨ-ਬ-ਦਿਨ ਵੱਧਦੀ ਜਾ ਰਹੀ ਹੈ। ਨਾਭਾ ਦੀ ਸਭ ਤਹਿਸੀਲ ਭਾਦਸੋਂ ਦੇ ਰਹਿਣ ਵਾਲੇ 28 ਸਾਲਾ ਨੌਜਵਾਨ ਗੁਰਵਿੰਦਰ ਸਿੰਘ ਉਰਫ ਮਨੀ ਜੋ 9 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ ਅਤੇ ਕੰਮ ਦੌਰਾਨ ਦਿਲ ਦਾ ਦੌਰਾ ਪੈਣ ਕਾਰਣ ਉਸ ਦੀ ਮੌਤ ਹੋ ਗਈ।
ਗੁਰਵਿੰਦਰ ਸਿੰਘ ਪਰਿਵਾਰ ਦਾ ਇਕਲੌਤਾ ਪੁੱਤ ਸੀ ਅਤੇ ਹੁਣ ਘਰ ਵਿਚ ਸਿਰਫ ਤੇ ਸਿਰਫ ਮਾਤਾ-ਪਿਤਾ ਲਈ ਰੋਣ ਤੋਂ ਸਿਵਾ ਹੋਰ ਕੁਝ ਨਹੀਂ ਰਿਹਾ।
ਮਾਪਿਆਂ ਨੇ 20 ਲੱਖ ਰੁਪਏ ਦਾ ਕਰਜ਼ਾ ਚੁੱਕ ਕੇ ਗੁਰਵਿੰਦਰ ਨੂੰ ਕੈਨੇਡਾ ਭੇਜਿਆ ਸੀ ਕਿ ਉਹ ਉਨ੍ਹਾਂ ਦੇ ਬੁਢਾਪੇ ਦਾ ਸਹਾਰਾ ਬਣੇਗਾ ਪਰ ਪਰਿਵਾਰਕ ਮੈਂਬਰਾਂ ਦੇ ਸੁਫਨੇ ਚਕਨਾ ਚੂਰ ਹੋ ਗਏ। ਆਪਣੇ ਪੁੱਤ ਦੀ ਮੌਤ ਤੋ ਬਾਅਦ ਮਾਂ ਦਾ ਦਰਦ ਵੇਖਿਆ ਨਹੀਂ ਜਾ ਸਕਦਾ।
ਪਰਿਵਾਰਿਕ ਮੈਂਬਰਾਂ ਨੇ ਮੰਗ ਕੀਤੀ ਕਿ ਸਾਡੇ ਪੁੱਤ ਦੀ ਲਾਸ਼ ਨੂੰ ਭਾਰਤ ਲਿਆਂਦਾ ਜਾਵੇ ਤਾਂ ਜੋ ਉਹ ਆਖਰੀ ਸਮੇਂ ਆਪਣੇ ਰੀਤੀ ਰਿਵਾਜ਼ਾਂ ਨਾਲ ਪੁੱਤ ਦਾ ਸਸਕਾਰ ਕਰ ਸਕਣ।
ਇਸ ਮੌਕੇ ਮ੍ਰਿਤਕ ਗੁਰਵਿੰਦਰ ਸਿੰਘ ਦੇ ਪਿਤਾ ਸੁਖਦੇਵ ਸਿੰਘ ਨੇ ਦੱਸਿਆ ਕਿ ਮੇਰਾ ਪੁੱਤ 9 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ, ਕਿਉਂਕਿ ਉਨ੍ਹਾਂ ਦੀ ਨੂੰਹ ਵੀ ਪਿਛਲੇ ਦੋ ਸਾਲਾਂ ਤੋਂ ਕੈਨੇਡਾ ਵਿਖੇ ਸਟੱਡੀ ਕਰ ਰਹੀ ਹੈ ਅਤੇ ਉਸ ਵੱਲੋਂ ਹੀ ਮੇਰੇ ਬੇਟੇ ਨੂੰ ਵਰਕ ਪਰਮਿਟ 'ਤੇ ਬੁਲਾਇਆ ਗਿਆ ਸੀ।
ਉਨ੍ਹਾਂ ਦੱਸਿਆ ਕਿ ਮੈਂ ਕਰਜ਼ਾ ਚੁੱਕ ਕੇ ਇਨ੍ਹਾਂ ਨੂੰ ਕੈਨੇਡਾ ਭੇਜਿਆ ਸੀ। ਹੁਣ ਸਾਨੂੰ ਖ਼ਬਰ ਆਈ ਕਿ ਤੁਹਾਡੇ ਪੁੱਤ ਦੀ ਮੌਤ ਹੋ ਗਈ ਹੈ। ਪਿਤਾ ਨੇ ਰੋਂਦਿਆਂ ਦੱਸਿਆ ਕਿ ਗੁਰਵਿੰਦਰ ਸਿੰਘ ਹੀ ਸਾਡਾ ਸਹਾਰਾ ਸੀ ਅਤੇ ਇਕਲੌਤਾ ਪੁੱਤਰ ਸੀ।