Kapurthala News: ਅਮਰੀਕਨ ਸਿਟੀਜਨ ਨੌਜਵਾਨ ਦੀ ਪੰਜਾਬ ਦੇ ਨਸ਼ਾ ਛਡਾਓ ਕੇਂਦਰ ਵਿਚ ਮੌਤ
Kapurthala News: ਮ੍ਰਿਤਕ ਲਗਭਗ ਇਕ ਮਹੀਨਾ ਪਹਿਲਾਂ ਹੀ ਅਮਰੀਕਾ ਤੋਂ ਆਇਆ ਸੀ
American citizen dies in Punjab drug rehabilitation center: ਪੰਜਾਬ ਆਏ ਅਮਰੀਕਾ ਦੇ ਪੱਕੇ ਮੁੰਡੇ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਰੀਕਨ ਸਿਟੀਜਨ ਅਮਰਵੀਰ ਸਿੰਘ ਪੁੱਤਰ ਕੁਲਦੀਪ ਸਿੰਘ ਹਾਲ ਵਾਸੀ ਕਪੂਰਥਲਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦੀ ਕਰਤਾਰਪੁਰ ਰੋਡ ’ਤੇ ਸਥਿਤ ਪੱਤੜ ਕਲਾਂ ਨਸ਼ਾ ਛਡਾਊ ਕੇਂਦਰ ਵਿਖੇ ਭੇਦਭਰੀ ਹਾਲਤ ਵਿਚ ਮੌਤ ਹੋਈ ਹੈ
। ਪਰਿਵਾਰਕ ਮੈਂਬਰਾਂ ਅਨੁਸਾਰ ਅੱਜ ਸਵੇਰੇ ਉਨ੍ਹਾਂ ਨੂੰ ਨਸ਼ਾ ਛਡਾਓ ਕੇਂਦਰ ਤੋਂ ਸੂਚਨਾ ਮਿਲੀ ਕਿ ਉਨ੍ਹਾਂ ਦਾ ਲੜਕਾ ਉੱਠ ਨਹੀਂ ਰਿਹਾ, ਜਿਸ ’ਤੇ ਉਹ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਲੈ ਕੇ ਆਏ, ਜਿਥੇ ਡਿਊਟੀ ਡਾਕਟਰ ਯੋਗਿਤਾ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਲਗਭਗ ਇਕ ਮਹੀਨੇ ਪਹਿਲਾਂ ਹੀ ਅਮਰੀਕਾ ਤੋਂ ਆਇਆ ਸੀ ਤੇ ਤਕਰੀਬਨ ਤਿੰਨ ਦਿਨ ਪਹਿਲਾਂ ਉਸ ਨੂੰ ਪਰਿਵਾਰਕ ਮੈਂਬਰਾਂ ਨੇ ਨਸ਼ਾ ਛੁਡਾਊ ਕੇਂਦਰ ਵਿਚ ਦਾਖ਼ਲ ਕਰਵਾਇਆ ਸੀ, ਜਿਸ ਦੀ ਅੱਜ ਸਵੇਰੇ ਭੇਦਭਰੀ ਹਾਲਤ ਵਿਚ ਮੌਤ ਹੋ ਗਈ।
ਮ੍ਰਿਤਕ ਨੌਜਵਾਨ ਦੇ ਗਲੇ ’ਤੇ ਕੁਝ ਸੱਟ ਦੇ ਨਿਸ਼ਾਨ ਵੀ ਹਨ। ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੇ ਕਰਤਾਰਪੁਰ ਦੇ ਡੀ.ਐਸ.ਪੀ. ਨਰਿੰਦਰ ਸਿੰਘ ਔਜਲਾ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਹੈ ਜਾਂਚ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।