Punjabi shot dead in Manila: ਮਨੀਲਾ 'ਚ ਪੰਜਾਬੀ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

A Punjabi man was shot dead in Manila: ਫਾਈਨਾਂਸ ਦਾ ਕਾਰੋਬਾਰ ਕਰਦਾ ਸੀ ਮ੍ਰਿਤਕ

A Punjabi man was shot dead in Manila

A Punjabi man was shot dead in Manila: ਵਿਦੇਸ਼ਾਂ 'ਚ ਪੰਜਾਬੀ ਵਿਅਕਤੀਆਂ ਦੇ ਲਗਾਤਾਰ ਕਤਲ ਹੋ ਰਹੇ ਹਨ। ਤਾਜ਼ਾ ਮਾਮਲਾ ਫਿਲੀਪੀਨਜ਼ ਦੇ ਮਨੀਲਾ ਤੋਂ ਸਾਹਮਣੇ ਆਇਆ। ਇਥੇ ਫਾਈਨਾਂਸਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ। ਮ੍ਰਿਤਕ ਗੁਰਦੇਵ ਸਿੰਘ (58) ਖੰਨਾ ਦੇ ਨੰਦ ਸਿੰਘ ਐਵੀਨਿਊ ਦਾ ਰਹਿਣ ਵਾਲਾ ਸੀ।

ਉਹ ਲੰਬੇ ਸਮੇਂ ਤੋਂ ਮਨੀਲਾ ਵਿੱਚ ਫਾਈਨਾਂਸ ਦਾ ਕਾਰੋਬਾਰ ਕਰ ਰਿਹਾ ਸੀ। ਕਤਲ ਦੀ ਖਬਰ ਮਿਲਣ ਤੋਂ ਬਾਅਦ ਖੰਨਾ 'ਚ ਰਹਿੰਦੇ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ। ਰਿਸ਼ਤੇਦਾਰ ਲਖਵੀਰ ਸਿੰਘ ਭੱਟੀ ਨੇ ਦੱਸਿਆ ਕਿ ਗੁਰਦੇਵ ਸਿੰਘ ਅਤੇ ਉਸ ਦਾ ਲੜਕਾ ਮਨੀਲਾ ਵਿੱਚ ਫਾਈਨਾਂਸ ਦਾ ਕਾਰੋਬਾਰ ਕਰਦੇ ਸਨ। ਇਨ੍ਹੀਂ ਦਿਨੀਂ ਗੁਰਦੇਵ ਸਿੰਘ ਦਾ ਪੁੱਤਰ ਪੰਜਾਬ ਆਇਆ ਹੋਇਆ ਹੈ। ਗੁਰਦੇਵ ਸਿੰਘ ਮਨੀਲਾ ਵਿਖੇ ਸੀ।

ਸ਼ਨੀਵਾਰ ਸ਼ਾਮ ਪਰਿਵਾਰ ਨੂੰ ਫੋਨ 'ਤੇ ਸੂਚਨਾ ਮਿਲੀ ਕਿ ਗੁਰਦੇਵ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਲਖਵੀਰ ਸਿੰਘ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਪੰਜਾਬੀ ਸੁਰੱਖਿਅਤ ਨਹੀਂ ਹਨ। ਕੇਂਦਰ ਸਰਕਾਰ ਨੂੰ ਇਸਦਾ ਸਖ਼ਤ ਨੋਟਿਸ ਲੈਣਾ ਚਾਹੀਦਾ ਹੈ। ਦੂਜੇ ਪਾਸੇ ਲਾਸ਼ ਨੂੰ ਪੰਜਾਬ ਲਿਆਉਣ ਲਈ ਸਰਕਾਰ ਤੋਂ ਮਦਦ ਮੰਗੀ ਗਈ। ਭੱਟੀ ਨੇ ਦੱਸਿਆ ਕਿ ਲਖਵੀਰ ਸਿੰਘ ਆਪਣੇ ਪਿੱਛੇ ਪਤਨੀ, ਇੱਕ ਪੁੱਤਰ ਅਤੇ ਦੋ ਧੀਆਂ ਛੱਡ ਗਏ।